ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਅਤੇ ਗੈਂਗਸਟਰ ਵਿਚਾਲੇ ਮੁਠਭੇੜ, ਯੁਵਰਾਜ ਸਿੰਘ ਉਰਫ ਜ਼ੋਰਾ ਕਾਬੂ

ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਭਾਨ ਅਨੁਸਾਰ ਜ਼ੀਰਕਪੁਰ ਦੇ ਹੋਟਲ ਵਿੱਚ ਲੁੱਕੇ ਗੈਂਗਸਟਰ ਯੁਵਰਾਜ ਸਿੰਘ ਉਰਫ ਜ਼ੋਰਾ ਨੂੰ ਮੁਠਭੇੜ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।ਏਡੀਜੀਪੀ ਅਨੁਸਾਰ ਯੁਵਰਾਜ ਸਿੰਘ ਜੀਰਕਪੁਰ ਦੇ ਲਾਗੇ ਪੀਰਮੁਛਲਾ ਦੇ ਇਕ ਹੋਟਲ ‘ਚ ਲੁਕਿਆ ਹੋਇਆ ਸੀ।

zora


ਗੁਪਤ ਸੂਚਨਾ ਦੇ ਆਧਾਰ ‘ਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਹੋਟਲ ਨੂੰ ਘੇਰਾ ਪਾ ਲਿਆ ਅਤੇ ਉਸ ਕਮਰੇ ਨੂੰ ਘੇਰ ਲਿਆ, ਜਿਸ ‘ਚ ਦੋਸ਼ੀ ਯੁਵਰਾਜ ਸਿੰਘ ਲੁਕਿਆ ਹੋਇਆ ਸੀ। ਪੁਲਿਸ ਨੇ ਗੈਂਗਸਟਰ ਜੋਰਾ ਨੂੰ ਆਤਮ-ਸਮਰਪਣ ਕਰਨ ਲਈ ਆਖਿਆ ਪਰ ਗੈਂਗਸਟਰ ਨੇ ਪੁਲਿਸ ਉਤੇ ਹੀ ਫਾਇਰ ਕਰ ਦਿੱਤੇ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਗੈਂਗਸਟਰ ਯੁਵਰਾਜ ਸਿੰਘ ਉਰਫ ਜੋਰਾ ਦੀ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਪੁਲਿਸ ਨੂੰ ਉਸ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਹਨ ਕਾਬਲੇਗੌਰ ਹੈ ਗੈਂਗਸਟਰ ਯੁਵਰਾਜ ਸਿੰਘ ਜੋਰਾ ਬੀਤੇ ਦਿਨੀਂ ਫਗਵਾੜਾ ਵਿਖੇ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਮਾਮਲੇ ਵਿੱਚ ਸ਼ਾਮਲ ਸੀ। ਉਹ 9 ਜਨਵਰੀ ਨੂੰ ਫਿਲੌਰ ਤੋਂ ਫਰਾਰ ਹੋਇਆ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਗੈਂਗਸਟਰ ਜ਼ੋਰਾ ਇੱਥੇ ਲੁੱਕਿਆ ਹੋਇਆ ਸੀ। ਪੁਲਿਸ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

post by parmvir singh

See also  ਤੇਲੰਗਨਾਂ 'ਚ ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, 2 ਪਾਇਲਟਾਂ ਦੀ ਮੌਤ