ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਨਿਖੇਧੀ

ਮਾਨ ਸਰਕਾਰ ਵਿਰੋਧੀ ਧਿਰਾਂ ਖ਼ਿਲਾਫ਼ ਬਦਲਾਖੋਰੀ ਨੀਤੀ ਤਹਿਤ ਕਰ ਰਹੀ ਹੈ ਕੰਮ: ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 28 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿਸ ਢੰਗ ਨਾਲ ਲੋਕਾਂ ਦੁਆਰਾ ਚੁਣੇ ਗਏ ਇਕ ਨੁਮਾਂਇਦੇ ਨੂੰ ਅਪਮਾਨਿਤ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਛੋਟੀ ਸੋਚ ਦਾ ਮੁਜਾਹਰਾ ਕੀਤਾ ਹੈ। ਉਨ੍ਹਾ ਕਿਹਾ ਕਿ ਮਾਨ ਸਰਕਾਰ ਵੱਲੋਂ ਵਿਰੋਧੀ ਧਿਰਾਂ ਖ਼ਿਲਾਫ਼ ਬਦਲਾਖੋਰੀ ਦੀ ਨੀਤੀ ਤਹਿਤ ਅਪਣਾਏ ਜਾ ਰਹੇ ਅਜਿਹੇ ਹੱਥਕੰਡੇ ਨਿਖੇਧੀਯੋਗ ਹਨ।

Big Breaking : ਜੇਲ੍ਹ ਤੋਂ ਬਾਹਰ ਆਉਆ Sukhpal Khaira? ਆਉੰਦੀ ਸਾਰ ਕਰਤਾ ਵੱਡਾ ਧਮਾਕਾ!

ਢੀਂਡਸਾ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦਾ ਵਤੀਰਾ ਕਿਸੇ ਵੀ ਸਰਕਾਰ ਵਿਚ ਦੇਖਣ ਨੂੰ ਨਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਮਾਨ ਸਰਕਾਰ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਜਾਂਚ ਵਿਚ ਸ਼ਾਮਿਲ ਹੋਣ ਲਈ ਉਨ੍ਹਾਂ ਨੂੰ ਨੋਟਿਸ ਦੇਣਾ ਚਾਹੀਦਾ ਸੀ ਪਰ ਅਜਿਹਾ ਨਾ ਕਰਕੇ ਸਰਕਾਰ ਵਿਰੋਧੀਆਂ ਨੂੰ ਡਰਾਉਣ ਤੇ ਧਮਕਾਉਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨਾ ਵਿਰੋਧੀ ਧਿਰਾਂ ਦਾ ਕੰਮ ਹੁੰਦਾ ਹੈ। ਸੁਖਪਾਲ ਸਿੰਘ ਖਹਿਰਾ ਵੀ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦਾ ਪੁਰਜ਼ੋਰ ਵਿਰੋਧ ਕਰਦੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਬਿਲਕੁਲ ਵੀ ਬਰਦਾਸ਼ਤ ਨਹੀ ਹੋ ਰਿਹਾ ਸੀ। ਜਿਸ ਕਰਕੇ ਉਨ੍ਹਾਂ ਨੇ ਇਸ ਨੂੰ ਇਕ ਨਿੱਜੀ ਮੁੱਦਾ ਬਣਾਕੇ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰਕੇ ਅਪਮਾਨਿਤ ਕਰਨ ਦਾ ਕੰਮ ਕੀਤਾ ਹੈ।

See also  ਪਟਿਆਲਾ ਪੁਲਿਸ ਨੇ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਛੇ ਕਿੱਲੋ ਅਫੀਮ ਸਮੇਤ ਕਾਬੂ ਕੀਤਾ।