ਪਾਕਿਸਤਾਨ ‘ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸਲਾਮਾਬਾਦ ਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਦੇ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਦੇ ਨੇੜੇ ਸੀ,
ਪਾਕਿਸਤਾਨ ਵਿੱਚ ਇਸ ਮਹੀਨੇ ਵਿੱਚ ਇਹ ਤੀਜਾ ਭੂਚਾਲ ਹੈ। ਜਨਵਰੀ ਦੇ ਪਹਿਲੇ ਹਫਤੇ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਭੂਚਾਲ ਕਾਰਨ ਧਰਤੀ ਹਿੱਲ ਗਈ ਸੀ, ਇਸ ਭੂਚਾਲ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਸੀ । ਇਸ ਦੇ ਨਾਲ ਹੀ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਸੀ ਅਤੇ ਇਸ ਦੀ ਡੂੰਘਾਈ 183 ਕਿਲੋਮੀਟਰ ਸੀ। ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਰਾਵਲਪਿੰਡੀ, ਮੁਰਰੀ, ਖੈਬਰ ਪਖਤੂਨਵਾ ਸਣੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਮੁੱਢਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਚੱਲਦਿਆਂ ਹਾਲੇ ਕਿਸੇ ਬ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਹਾਲਾਂਕਿ ਭੂਚਾਲ ਦੇ ਝਟਕੇ ਮਹਿਸੂਸ ਹੁੰਦਿਆਂ ਹੀ ਲੋਕਾਂ ਵਿੱਚ ਅਫ਼ਰਾ-ਤਫੜੀ ਦਾ ਮਾਹੌਲ ਪੈਦਾ ਹੋ ਗਿਆ।
post by parmvir singh