ਪਾਕਿਸਤਾਨ ਡਰੋਨਾਂ ਰਾਹੀ ਭਾਰਤੀ ਖੇਤਰ ‘ਚ ਦਸਤਕ ਦੇਣ ਤੋ ਨਹੀਂ ਰਿਹਾ ਬਾਜ਼।

ਪਾਕਿਸਤਾਨੀ ਡਰੋਨ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਜਿਸ ਕਾਰਨ ਸਰਹੱਦ ‘ਤੇ ਤਾਇਨਾਤ ਬੀ. ਐੱਸ. ਐੱਫ ਦੇ ਜਵਾਨਾਂ ਵੱਲੋਂ ਸੁਰੱਖਿਆ ਦੇ ਹੋਰ ਸਖ਼ਤ ਪ੍ਰਬੰਧ ਵੀ ਕੀਤੇ ਗਏ ਹਨ। ਰੋਜ਼ਾਨਾ ਡਰੋਨ ਵੱਲੋਂ ਭਾਰਤੀ ਖੇਤਰ ‘ਚ ਦਸਤਕ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਵੀਰਵਾਰ ਤੜਕਸਾਰ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦੇ ਹੋਏ ਪਾਕਿਸਤਾਨੀ ਦੋ ਡਰੋਨਾਂ ਵੱਲੋਂ ਫਿਰ ਤੋਂ ਦਸਤਕ ਦਿੱਤੇ ਜਾਣ ਦੀ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਹੋਈ ਹੈ, BSF ਦੇ ਜਵਾਨਾਂ ਵੱਲੋ ਤਾਬੜਤੋੜ ਫਾਇਰਿੰਗ ਕੀਤੀ ਗਈ।

bsf

ਇਸ ਤੋਂ ਬਾਅਦ ਸਥਾਨਕ ਪੁਲਸ ਅਤੇ ਬੀ. ਐੱਸ. ਐੱਫ ਵੱਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਫਾਇਰਿੰਗ ਤੋਂ ਬਾਅਦ ਡਰੋਨ ਦੀ ਵਾਪਸ ਪਾਕਿਸਤਾਨ ਪਰਤਣ ਸਬੰਧੀ ਕੋਈ ਆਵਾਜ਼ ਸੁਣਾਈ ਨਹੀਂ ਦਿੱਤੀ ਗਈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਡਰੋਨ ਭਾਰਤੀ ਖੇਤਰ ਅੰਦਰ ਡਿੱਗਾ ਹੋ ਸਕਦਾ ਹੈ।

dron

ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ BSF ਦੀ 58 ਬਟਾਲੀਅਨ ਦੇ ਇੱਕ ਵਾਰ ਫਿਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰ ਅਤੇ ਡਰੱਗ ਭੇਜਣ ਦੀ ਕੋਸ਼ਿਸ਼ ਨਾਕਾਮ ਕੀਤੀ ਹੈ। ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਬੀਓਪੀ ਚੱਕਰੀ ਦੇ ਜਵਾਨਾਂ ਵੱਲੋਂ ਐਤਵਾਰ ਦੀ ਰਾਤ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ‘ਤੇ ਤਾਬੜਤੋੜ ਫਾਇਰਿੰਗ ‘ਤੇ ਰੋਸ਼ਨੀ ਵਾਲੇ ਬੰਬ ਦਾਗ ਕੇ ਪਾਕਿਸਤਾਨੀ ਡਰੋਨ ਨੂੰ ਵਾਪਸ ਭੇਜਣ ਵਿੱਚ ਸਫਲਤਾ ਹਾਸਲ ਕੀਤੀ।
ਇਸ ਸਬੰਧੀ ਡੀਆਈਜੀ ਪ੍ਰਭਾਕਰ ਜੋਸ਼ੀ ਸੈਕਟਰ ਗੁਰਦਾਸਪੁਰ ਨੇ ਦੱਸਿਆ ਕਿ 25 ਸਤੰਬਰ ਨੂੰ ਇੱਕ ਡਰੋਨ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਚੌਂਤਰਾ ਪੋਸਟ ਨੇੜੇ ਭਾਰਤੀ ਖੇਤਰ ਵਿੱਚ ਆਉਂਦਾ ਵੇਖਿਆ ਗਿਆ । ਇਸ ਤੋਂ ਬਾਅਦਸਵੇਰੇ ਕਰੀਬ 10 ਵਜੇ ਨੇੜੇ ਦੀ ਬੀਐੱਸਐੱਫ ਚੌਂਕੀ ਚਕਰੀ ਦੇ ਜਵਾਨਾਂ ਵੱਲੋਂ 10 ਵਜੇ ਦੇ ਕਰੀਬ ਸਰਹੱਦ ‘ਤੇ ਉੱਡਦੇ ਪਾਕਿਸਤਾਨੀ ਡ੍ਰੋਨ ‘ਤੇ 56 ਦੇ ਕਰੀਬ ਫਾਇਰ ਅਤੇ 8 ਰੋਸ਼ਨੀ ਛੱਡਣ ਵਾਲੇ ELU ਬੰਬ ਦਾਗੇ ਗਏ । ਡੀਆਈਜੀ ਨੇ ਦੱਸਿਆ ਕਿ ਸਬੰਧਤ ਖੇਤਰ ਵਿੱਚ ਸਰਚ ਅਭਿਆਨ ਜਾਰੀ ਹੈ।
ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਵੱਲੋਂ ਸਤਲੁਜ ਵਿੱਚ ਪਾਣੀ ਦੇ ਵਹਾਅ ਦੇ ਨਾਲ ਵਹਿਣ ਵਾਲੇ ਜੰਗਲੀ ਪੌਦਿਆਂ ਦੇ ਨਾਲ ਹੈਰੋਇਆ ਨਾਲ ਭਰੀ ਬੋਤਲ ਬੰਨ੍ਹ ਕੇ ਭੇਜੀ ਗਈ ਗਈ ਜਿਸ ਨੂੰ ਫਿਰੋਜ਼ਪੁਰ ਸੈਕਟਰ ਵਿੱਚ ਤੈਨਾਤ ਬੀਐਸਐਫ਼ ਦੇ ਜਵਾਨਾਂ ਵੱਲੋਂ ਬਰਾਮਦ ਕੀਤਾ ਗਿਆ । ਜਦੋਂ ਬੋਤਲ ਨੂੰ ਖੋਲ੍ਹਿਆ ਤਾਂ ਇਸ ਵਿੱਚੋਂ ਤਕਰੀਬਨ 1 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਬੀਐਸਐਫ਼ ਦੀ ਮੁਸਤੈਦੀ ਨਾਲ ਪਾਕਿਸਤਾਨ ਦੀ ਇਹ ਕੋਸ਼ਿਸ਼ ਵੀ ਨਾਕਾਮ ਹੋ ਗਈ।

See also  ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ