ਬੀਤੇ ਦਿਨੀਂ ਕੈਨੇਡਾ ਦੇ ਸ਼ਹਿਰ ਵਿਨੀਪੈਗ ਚ ਹੋਈਆਂ ਵਿਸ਼ਵ ਪੁਲਿਸ ਖੇਡਾਂ ਚ ਪੰਜਾਬ ਪੁਲਿਸ ਦੇ ਖਿਡਾਰੀ ਨੇ ਦੋ ਸਿਲਵਰ ਮੈਡਲ ਜਿੱਤ ਕੇ ਪੰਜਾਬ ਦਾ ਹੀ ਨਹੀਂ ਬਲਕਿ ਭਾਰਤ ਦਾ ਨਾਂ ਵੀ ਰੌਸ਼ਨ ਕੀਤਾ ਹੈ ਹੁਸ਼ਿਆਰਪੁਰ ਦੇ ਨਾਲ ਲਗਦੇ ਪਿੰਡ ਬਾਗਪੁਰ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਨੇ 100 ਮੀਟਰ ਅਤੇ 200 ਮੀਟਰ ਦੀ ਦੌੜ ਚ ਸਿਲਵਰ ਮੈਡਲ ਜਿੱਤਿਆ ਹੈ।

ਅੱਜ ਓਸਦਾ ਪਿੰਡ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਪਰਿਵਾਰ ਵੱਲੋਂ ਭਰਵਾ ਸਵਾਗਤ ਕੀਤਾ ਗਿਆ ਇਸ ਮੌਕੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਸੁਪਨਾ ਸੀ ਕਿ ਉਹ ਗੋਲਡ ਮੈਡਲ ਜਿੱਤੇ ਪਰ ਉਸ ਨੂੰ ਸਿਲਵਰ ਮੈਡਲ ਨਾਲ ਹੀ ਸੰਤੁਸ਼ਟੀ ਕਰਨੀ ਪਈ ਹੈ ਉਸ ਨੇ ਦੱਸਿਆ ਕਿ ਇਨਾਂ ਖੇਡਾਂ ਚ 70 ਦੇਸ਼ਾ ਦੀਆ ਟੀਮਾਂ ਨੇ ਹਿੱਸਾ ਲਿਆ ਸੀ।
Related posts:
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਮੰਤਰੀ ਦੀ ਕੋਠੀ ਦਾ ਘਿਰਾਓ
ਚਾਈਨਾ ਡੋਰ ਨੇ ਕੁੜੀ ਦੇ ਗਲ ਦੀਆਂ ਕੱਟੀਆਂ ਨਸਾਂ, ਮਹਿੰਗਾ ਇਲਾਜ ਕਰਵਾਉਣ ਤੋਂ ਅਸਮਰਥ ਗਰੀਬ ਪਰਿਵਾਰ
ਅਕਾਲੀ ਦਲ ਨੇ ਪੁਲਿਸ ਵੱਲੋਂ ਮੁਕਤਸਰ ਦੇ ਵਕੀਲ ’ਤੇ ਤਸ਼ੱਦਦ ਢਾਹੁਣ ਤੇ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਦੀ ਹਾਈ ਕੋਰਟ ...
CM ਮਾਨ ਅੱਜ ਆਪਣੇ ਕੈਬਨਿਟ ਮੰਤਰੀਆਂ 'ਤੇ ਪਾਰਟੀ ਵਿਧਾਇਕਾਂ ਨਾਲ ਕਰਨਗੇ 'ਚਾਹ ਪਾਰਟੀ' ਮੀਟਿੰਗ