ਪ੍ਰਕਾਸ਼ ਸਿੰਘ ਬਾਦਲ ਦਾ ਪੰਜਾਬ ਨੂੰ ਲੈ ਕੇ ਵੱਡਾ ਬਿਆਨ

ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਦ ਤੋਂ ਬਦਤਰ ਹੋਏ ਪਏ ਹਨ, ਜਦੋਂ ਕਿ ਸਰਕਾਰ ਸਿਰਫ਼ ਹੱਥ ’ਤੇ ਹੱਥ ਧਰ ਕੇ ਮੂਕ ਦਰਸ਼ਕ ਬਣੀ ਬੈਠੀ ਹੈ, ਜੋ ਕਿ ਬਹੁਤ ਮਾੜੀ ਗੱਲ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਇਹ ਪ੍ਰਗਟਾਵਾ ਬੀਤੇ ਦਿਨ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਨੇਤਾ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹੋਰਨਾਂ ਆਗੂਆਂ ਨਾਲ ਇਕ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਬਾਦਲ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਦੇ ਸਿਆਸੀ ਹਾਲਾਤ ਅਤੇ ਪੰਜਾਬ ਦੇ ਵਿਕਾਸ ਬਾਰੇ ਵੀ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ।

See also  Quisque faucibus laoreet eros vel