ਪੰਜਾਬ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ਤੇ ਲੱਗੀ ਮੋਹਰ, ਵਪਾਰੀਆਂ ਨੂੰ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅੱਜ ਕਈ ਵੱਡੇ ਫੈਸਲਿਆਂ ਤੇ ਮੋਹਰ ਲੱਗੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ…ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖੁਆਰੀ ਵੀ ਦੂਰ ਹੋਵੇਗੀ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।

ਇਸ ਤੋਂ ਇਲਾਵਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਤੇ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ। 27 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸਕੀਮ ਸ਼ੁਰੂ ਕੀਤੀ ਜਾਵੇਗੀ। ਜਿਸਦੇ ਵੇਰਵੇ ਜਲਦ ਹੀ ਸਰਕਾਰ ਵੱਲੋਂ ਸਾਂਝੇ ਕੀਤੇ ਜਾਣਗੇ।

See also  ਨਾਭਾ ਵਿਖੇ ਧਾਰਮਿਕ ਸਮਾਗਮ ਵਿੱਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ