ਪੰਜਾਬ ‘ਚ ਮਾਨਸੂਨ ਕਦੋ ਦੇਵੇਗਾ ਦਸਤਕ, ਹੋਰ ਸੂਬੇਆ ਚ ਵੀ ਅਲਰਟ ਜਾਰੀ

ਪੰਜਾਬ ਵਿੱਚ ਅੱਜ ਮਾਨਸੂਨ ਦਸਤਕ ਦੇ ਸਕਦਾ ਹੈ, ਦੱਸ ਦਈਏ ਕਿ ਮੌਸਮ ਵਿਭਾਗ ਨੇ ਪੰਜਾਬ ‘ਚ ਭਾਰੀ ਮੀਂਹ ਅਤੇ ਹਨੇਰੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਜਦਕਿ 27 ਅਤੇ 28 ਜੂਨ ਨੂੰ ਹਲਕੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਸੂਬੇ ਵਿੱਚ ਮਾਨਸੂਨ ਦਸਤਕ ਦੇਣ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀਆਂ ਮੁਤਾਬਕ ਮਾਨਸੂਨ ਨੇ ਸ਼ਨੀਵਾਰ ਨੂੰ ਹੀ ਪੂਰਬੀ ਉੱਤਰ ਪ੍ਰਦੇਸ਼ ‘ਚ ਦਸਤਕ ਦੇ ਦਿੱਤੀ ਹੈ, ਜੋ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਤੇਜ਼ ਗਰਜ਼ ਦੇ ਨਾਲ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਵੇਗਾ। 29 ਜੂਨ ਨੂੰ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ‘ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਪਹਿਲਾਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਇਸ ਵਾਰ ਮਾਨਸੂਨ ਦੇ ਆਉਣ ‘ਚ ਕੁਝ ਦੇਰੀ ਹੋ ਸਕਦੀ ਹੈ। ਅਚਾਨਕ ਆਈ ਤਬਦੀਲੀ ਕਾਰਨ ਮਾਨਸੂਨ ਦੀ ਸ਼ੁਰੂਆਤ ਲਈ ਹਾਲਾਤ ਅਨੁਕੂਲ ਬਣ ਗਏ ਹਨ।

See also  ਨਵਜੋਤ ਸਿੰਘ ਸਿੱਧੂ ਰਿਹਾਅ ਹੋ ਆਏ ਬਾਹਰ, Z ਸੁਰੱਖਿਆ ਨੂੰ Y ਸ਼੍ਰੇਣੀ 'ਚ ਬਦਲਿਆ