ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦਾ ਆਪਰੇਸ਼ਨ ਦੂਜੇ ਦਿਨ ਵੀ ਜਾਰੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਮੁਹਿੰਮ ਐਤਵਾਰ ਨੂੰ ਵੀ ਜਾਰੀ ਹੈ। ਪੰਜਾਬ ‘ਚ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਰਹੀ ਇੰਟਰਨੈੱਟ ਸੇਵਾ ਨੂੰ ਹੋਰ ਵਧਾ ਦਿੱਤਾ ਗਿਆ ਹੈ, ਹੁਣ ਪੰਜਾਬ ‘ਚ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਠੱਪ ਹੋ ਗਈਆ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। 20 ਮਾਰਚ ਨੂੰ 12 ਵਜੇ ਤੱਕ ਇੰਟਰਨੈੱਟ ਸੇਵਾ ਬੰਦ ਰਹੇਗੀ।
post by parmvir singh