ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ। ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ, ਗ੍ਰਾਮ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਚਾਇਤ ਵਿਭਾਗ ਦੇ ਵਿੱਤੀ ਕਮਿਸ਼ਨਰ ਡੀ ਕੇ ਤਿਵਾੜੀ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਲਦ ਹੀ ਪੰਚਾਇਤੀ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ। 31 ਦਸੰਬਰ ਤੋਂ ਪਹਿਲਾਂ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ਰਾਜ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ।ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 4 ਤੋਂ 7 ਸਤੰਬਰ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ ਅਤੇ 10 ਸਤੰਬਰ ਨੂੰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਨਤੀਜੇ 22 ਸਤੰਬਰ ਨੂੰ ਐਲਾਨੇ ਜਾਣਗੇ।ਇਸ ਸਬੰਧੀ ਚੋਣ ਜਾਬਤਾ ਅੱਜ ਤੋਂ ਲਾਗੂ ਹੋ ਗਿਆ ਹੈ।