ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ, ਪਿਤਾ ਦਾ ਹੋਇਆ ਦਿਹਾਂਤ, CM ਮਾਨ ਨੇ ਜਤਾਇਆ ਦੁੱਖ

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪਿਤਾ ਦੇ ਦਿਹਾਂਤ ਤੋਂ ਬਾਅਦ ਡੂੰਘਾ ਸਦਮਾ ਪਹੁੰਚੀਆ ਹੈ। ਅੱਜ ਉਨ੍ਹਾਂ ਦੇ ਪਿਤਾ ਨੇ ਚੰਡੀਗੜ੍ਹ PGI ਵਿਚ ਆਖਰੀ ਸਾਂਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।

ਗਠਜੋੜ ਨੂੰ ਲੈ ਕੇ ਕੌਣ ਦੇਵੇਗਾ ਅਸਤੀਫਾ ? ਕੀ AAP ਤੇ ਕਾਂਗਰਸ ਕਰੇਗੀ ਏਕਾ? BJP ਪਈ ਸੋਚਾ ਚ!

ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ-ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਰੋਯਗ ਪਿਤਾ ਜੀ ਪ੍ਰੋਫੈਸਰ ਬੀ. ਸੀ. ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣਕੇ ਬੇਹੱਦ ਦੁੱਖ ਹੋਇਆ… ਦੁਖਦ ਘੜੀ ਵਿਚ ਪਰਿਵਾਰ ਦੇ ਨਾਲ ਹਾਂ…. ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ਵਿਚ ਥਾਂ ਦੇਣ ਤੇ ਪਰਿਵਾਰ ਸਣੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖਸ਼ਣ… ਪੂਰੇ ਵਰਮਾ ਪਰਿਵਾਰ ਨਾਲ ਦਿਲੋਂ ਹਮਦਰਦੀ…. ਵਾਹਿਗੁਰੂ ਵਾਹਿਗੁਰੂ

See also  ਪਾਕਿਸਤਾਨ ਡਰੋਨਾਂ ਰਾਹੀ ਭਾਰਤੀ ਖੇਤਰ 'ਚ ਦਸਤਕ ਦੇਣ ਤੋ ਨਹੀਂ ਰਿਹਾ ਬਾਜ਼।