ਪੰਜਾਬ ਪੁਲਿਸ ਨੂੰ ਵੱਡਾ ਸਫ਼ਲਤਾਂ, ਗੋਲਡੀ ਬਰਾੜ ਦਾ ਖਾਸ ਪੁਲਿਸ ਅੜੀਕੇ

ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਇਕ ਵੱਡੀ ਸਫ਼ਲਤਾਂ ਪ੍ਰਾਪਤ ਹੋਈ ਹੈ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਸ਼ੋਸ਼ਲ ਮੀਡੀਆਂ ਤੇ ਇਕ ਪੋਸਟ ਪਾ ਕੇ ਖ਼ਬਰ ਸਾਂਝੇ ਕਰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਟ ਫੋਰਸ (AGTF) ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਸਚਿਨ ਬੱਚੀ ਨੂੰ ਗ੍ਰਿਫਤਾਰ ਕੀਤਾ ਹੈ।

ਮੁਲਜ਼ਮ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਲੁਕਣ ਦੀ ਥਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ। ਪੁਲਿਸ ਨੂੰ ਮੁਲਜ਼ਮ ਕੋਲੋ 4 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੇ ਗਏ ਟੀਚਿਆਂ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।

See also  ਚਾਰ ਸੂਬੀਆ 'ਚ ਹੋਈਆ ਵਿਧਾਨ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ, 3 ਸੂਬੀਆ 'ਚ ਬੀਜੇਪੀ ਅੱਗੇ