ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਬੀਜੇਪੀ ਆਗੂ ਖਿਲਾਫ਼ ਚੰਡੀਗੜ੍ਹ ਥਾਣੇ ‘ਚ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ: ਰਾਜਸਥਾਨ ਬੀਜੇਪੀ ਆਗੂ ਸੰਦੀਪ ਦਾਇਮਾ ਵੱਲੋ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਪੰਜਾਬ ਬੀਜੇਪੀ ਵਿਚ ਗੁੱਸਾ ਦੇਖਣ ਨੂੰ ਮਿੱਲ ਰਿਹਾ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਓਬੀਸੀ ਮੋਰਚਾ ਦੇ ਪ੍ਰਧਾਨ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅੱਜ ਚੰਡੀਗੜ੍ਹ ਪਹੁੰਚੇ। ਜਿਥੇ ਉਨ੍ਹਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 39 ਵਿਚ ਭਾਜਪਾ ਆਗੂ ਸੰਦੀਪ ਦਾਮਿਆ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਆਪਣੀ ਹੀ ਪਾਰਟੀ ਦੇ ਖਿਲਾਫ ਦਿੱਤੀ ਸ਼ਿਕਾਇਤ ਵਿੱਚ ਇਹਨਾਂ ਆਗੂਆਂ ਨੇ ਦੋਸ਼ ਲਾਇਆ ਹੈ ਕਿ ਕਿ ਰਾਜਸਥਾਨ ਦੇ ਭਾਜਪਾ ਆਗੂ ਸੰਦੀਪ ਦਾਮੀਆਂ ਨੇ ਗੁਰਦੁਆਰਾ ਅਤੇ ਮਸਜਿਦਾਂ ਦੇ ਖਿਲਾਫ ਨਫਰਤ ਭਰੀ ਟਿੱਪਣੀ ਕੀਤੀ ਹੈ ਜਿਸ ਨਾਲ ਸਿੱਖਾਂ ਅਤੇ ਮੁਸਲਮਾਨ ਭਾਈਚਾਰੇ ਵਿੱਚ ਰੋਸ ਹੈ ਉਨਾਂ ਸੰਦੀਪ ਖਿਲਾਫ ਕਨੂੰਨੀ ਕਾਰਵਾਈ ਦੀ ਮੰਗ ਕੀਤੀ । ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ “ਅਜਿਹੀ ਨਫ਼ਰਤ ਦੀ ਇੱਕ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।”

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਹਾਈਕਮਾਂਡ ਨੂੰ ਸੰਦੀਪ ਦਾਇਮਾ ਵੱਲੋ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਜਾਣੂ ਕਰਵਾਇਆ ਤੇ ਉਨ੍ਹਾਂ ਖਿਲਾਫ਼ ਸੱਖਤ ਐਕਸ਼ਨ ਲੈਣ ਦੀ ਵੀ ਗੱਲ ਕਹਿ ਹੈ। ਜ਼ਿਕਰਯੋਗ ਹੈ ਕਿ ਰਾਜਸਥਾਨ ਬੀਜੇਪੀ ਲੀਡਰ ਸੰਦੀਪ ਦਾਇਮਾ ਨੇ ਬੀਜੇਪੀ ਦੀ ਇਕ ਚੋਣ ਰੈਲੀ ਵਿਚ ਗੁਰਦੁਆਰਿਆ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜਿਸ ਤਰ੍ਹਾਂ ਮੱਸਜਿਦਾਂ ‘ਤੇ ਗੁਰਦੁਆਰੇ ਬਣਾ ਕੇ ਛੱਡ ਦਿੱਤੇ ਗਏ ਹਨ ਉਹ ਅੱਗੇ ਜਾ ਕੇ ਨਾਸੁਰ ਬਣ ਜਾਣਗੇ। ਉਨ੍ਹਾਂ ਵੱਲੋਂ ਮੱਸਜਿਦਾਂ ‘ਤੇ ਗੁਰਦੁਆਰਿਆ ਨੂੰ ਉਖਾੜ ਕੇ ਸੁੱਟਣ ਵਾਲਾ ਵਿਵਾਦਤ ਬਿਆਨ ਦਿੱਤਾ ਸੀ।

See also  ਤਿਰੰਗੇ ਦਾ ਸਨਮਾਨ ਸਭ ਤੋਂ ਵੱਧ ਸਿੱਖ ਕਰਦੇ ਹਨ ਤੇ ਮਾਮਲੇ ਨੂੰ ਗਲਤ ਰੰਗਤ ਦਿੱਤੀ ਜਾ ਰਹੀ ਹੈ: SGPC