ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ 26 ਤੋਂ 28 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਲਈ ਫਿਰ ਤੋਂ ਆਸਮਾਨ ਤੋਂ ਮੁਸੀਬਤ ਵਰ੍ਹ ਸਕਦੀ ਹੈ ਕਿਉਂਕਿ ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜੇਕਰ ਪੂਰਵ ਅਨੁਮਾਨ ਸਹੀ ਸਾਬਿਤ ਹੁੰਦਾ ਹੈ ਤਾਂ ਭਾਰੀ ਮੀਂਹ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਚੱਲ ਰਹੇ ਬਚਾਅ ਕਾਰਜ ਪ੍ਰਭਾਵਿਤ ਹੋਣਗੇ ਅਤੇ ਜਲ ਪੱਧਰ ਵਧਣ ਨਾਲ ਇਲਾਕਿਆਂ ਵਿਚ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪਹਿਲਾਂ ਹੀ ਲੋਕ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿਚ ਡੁੱਬੀਆਂ ਹਨ। ਬਹੁਤ ਸਾਰੇ ਕਿਸਾਨ ਮੁੜ ਝੋਨਾ ਲਗਾ ਰਹੇ ਹਨ।

See also  ਧਾਲੀਵਾਲ ਵੱਲੋਂ ਭਾਰਤ ਪਾਕਿਸਤਾਨ ਸਰਹੱਦੀ ਖੇਤਰ ਵਿੱਚ ਦੋ ਪਲਟੂਨ ਪੁੱਲਾਂ ਸੀ ਸ਼ੁਰੂਆਤ