ਪੰਜਾਬ ਵਿੱਚ ਸਮਾਜਵਾਦੀ ਪਾਰਟੀ ਆਪਣੇ ਦਮ ਤੇ ਲੜੇਗੀ ਲੋਕ ਸਭਾ ਚੋਣਾਂ- ਕੁਲਦੀਪ ਸਿੰਘ ਭੁੱਲਰ

ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਪੰਜਾਬ ਅੰਦਰ ਸਿਆਸੀ ਪਾਰਟੀਆਂ ਦੀ ਸਰਗਰਮੀ ਲਗਾਤਾਰ ਵਧਦੀ ਜਾ ਰਹੀ ਹੈ ਅੱਜ ਗੁਰਦਾਸਪੁਰ ਪਹੁੰਚੇ ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਭਾਰੀ ਕੁਲਦੀਪ ਸਿੰਘ ਭੁੱਲਰ ਵੱਲੋਂ ਗੁਰਦਾਸਪੁਰ ਪਹੁੰਚ ਕੇ ਆਪਣੀ ਪਾਰਟੀ ਦਾ ਵਿਸਥਾਰ ਕਰਦੇ ਹੋਏ ਐਲਾਨ ਕੀਤਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਮਾਜਵਾਦੀ ਪਾਰਟੀ ਆਪਣੇ ਦਮ ਤੇ ਲੜੇਗੀ ਅੱਤੇ ਪੰਜਾਬ ਵਿੱਚ ਸਗਠਨ ਨੂੰ ਮਜ਼ਬੂਤ ਕਰਨ ਲਈ ਅਖਿਲੇਸ਼ ਯਾਦਵ ਜਲਦ ਪੰਜਾਬ ਦੌਰੇ ਤੇ ਪਹੁੰਚ ਰਹੇ ਹਨ ਉਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਵਿ ਕੇਂਦਰ ਉਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਸਮਾਜਵਾਦੀ ਪਾਰਟੀ ਨੇ 13 ਹਜ਼ਾਰ ਤੋ ਵੱਧ ਸਿੱਖਾਂ ਨੂੰ ਯੂਪੀ ਦੀਆਂ ਜੇਲਾਂ ਤੋਂ ਰਿਹਾ ਕਿੱਤਾ ਹੈ ਪਰ ਕੇਂਦਰ ਸਰਕਾਰ ਇਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀ

ਕੁਲਦੀਪ ਸਿੰਘ ਭੁੱਲਰ

ਗੁਰਦਾਸਪੁਰ ਦੇ ਪਿੰਡ ਚੰਦਰਭਾਨ ਪਹੁੰਚੇ ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਭਾਰੀ ਕੁਲਦੀਪ ਸਿੰਘ ਭੁੱਲਰ ਨੇ ਕਿਹਾ ਕਿ ਕੁਝ ਦਿਨਾਂ ਤੱਕ ਪਾਰਟੀ ਦੇ ਸੁਪਰੀਮੋ ਅਖਿਲੇਸ਼ ਯਾਦਵ ਪੰਜਾਬ ਦਾ ਦੌਰਾ ਕਰਨਗੇ ਅਤੇ ਪਾਰਟੀ ਦੀ ਕੋਰ ਕਮੇਟੀ ਵਿੱਚ ਲਏ ਗਏ ਫੈਸਲਿਆਂ ਦਾ ਅਤੇ ਪੰਜਾਬ ਅੰਦਰ ਹੋਣ ਵਾਲੀਆਂ ਚੋਣਾਂ ਸਬੰਧੀ ਖੁਲਾਸੇ ਕਰਨਗੇ। ਕੁਲਦੀਪ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਸਾਥੀਆਂ ਸਮੇਤ ਸ਼ਿਰਕਤ ਕਰਕੇ ਜੇਲਾਂ ਵਿਚ ਸਜਾ ਕੱਟ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਦੇ ਜਤਨਾਂ ਲਈ ਪੁਰਜ਼ੋਰ ਸਮਰਥਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਲੈ ਕੇ ਕਾਂਗਰਸ ਅਕਾਲੀ ਦਲ ਬਾਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਕਦੇ ਵੀ ਸੁਹਿਰਦ ਨਹੀਂ ਰਹੇ ਹਨ। ਕੁਲਦੀਪ ਭੁੱਲਰ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਦੀ ਸਰਕਾਰ ਵੇਲੇ ਜੇਲ੍ਹਾਂ ਚ ਟਾਡਾ ਐਕਟ ਤਹਿਤ ਬੰਦ ਕੀਤੇ 13 ਹਜ਼ਾਰ ਸਿੱਖ ਬੰਦੀਆਂ ਨੂੰ ਰਿਹਾਅ ਕੀਤਾ ਸੀ। ਉਹਨਾਂ ਨੇ ਕਿਹਾ ਕਿ ਖਾੜਕੂਵਾਦ ਦੇ ਦੌਰ ਤੋਂ ਬਾਅਦ ਉਤਰ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਨੇ ਸਿੱਖਾਂ ਨਾਲ ਬਹੁਤ ਜ਼ੁਲਮ ਕੀਤੇ ਸਨ ਭਾਜਪਾ ਦੇ ਜ਼ੁਲਮਾਂ ਨੂੰ ਉਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਨੇ ਹੀ ਠੱਲ ਪਾਈ ਸੀ। ਆਮ ਆਦਮੀ ਪਾਰਟੀ ਦੇ ਨਿਸ਼ਾਨੇ ਸਾਧਦੇ ਹੋਏ ਕਿਹਾ ਕੀ ਕੇਜਰੀਵਾਲ ਨੇ ਲੋਕਾਂ ਨਾਲ ਝੂਠ ਬੋਲ ਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਈ ਹੈ ਇਸ ਲਈ ਪੰਜਾਬ ਦੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ

See also  ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਬਿਆਨ ਤੇ ਐਸਜੀਪੀਸੀ ਸਾਬਕਾ ਪ੍ਰਧਾਨ ਲੋਂਗੋਵਾਲ ਦਾ ਜਵਾਬ

post by parmvir singh