ਪੰਜਾਬ ਸਣੇ ਕਈ ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ


ਮੌਸਮ ਵਿਭਾਗ ਦੇ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 13-14 ਅਤੇ 15 ਅਗਸਤ ਤੱਕ ਬਾਰਸ਼ ਦਾ ਦੌਰ ਜਾਰੀ ਰਹੇਗਾ। ਪੰਜਾਬ ਤੋ ਿੲਲਾਵਾ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਭਾਰਤ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਦਾ ਦੌਰ ਜਾਰੀ ਹੈ। ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਪਹਾੜੀ ਰਾਜ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ, ਜਿਸ ਵਿੱਚ ਅਗਲੇ ਦੋ ਦਿਨਾਂ ਤੱਕ ਖੇਤਰ ਵਿੱਚ ‘ਭਾਰੀ ਤੋਂ ਬਹੁਤ ਭਾਰੀ ਬਾਰਿਸ਼’ ਦੀ ਭਵਿੱਖਬਾਣੀ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਉੱਤਰ-ਪੂਰਬੀ ਰਾਜਾਂ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਹੋਰ ਰਾਜਾਂ ਵਿੱਚ ਵਿਆਪਕ ਮੀਂਹ ਦੀ ਸੰਭਾਵਨਾ ਹੈ। ਕੁਝ ਖੇਤਰਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਵੀ ਹੋਵੇਗੀ। ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਰਗੇ ਰਾਜਾਂ ਲਈ ਵੀ ਇਸੇ ਤਰ੍ਹਾਂ ਦੇ ਮੌਸਮ ਦੀ ਭਵਿੱਖਬਾਣੀ ਕੀਤੀ ਗਈ ਹੈ।

See also  ਦਿੱਲੀ ਨੇ ਗੁਜਰਾਤ ਨੂੰ 10 ਵਿਕਟਾਂ ਨਾਲ ਹਰਾਇਆ