ਪੰਜਾਬ ਸਰਕਾਰ ਅਤੇ ਸਿਹਤ ਮਹਿਕਮੇ ਵੱਲੋ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਿਹਾ ਹੈ। ਉਹ ਭਾਰਤ ਸਰਕਾਰ ਦੁਆਰਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਕੋਰੋਨਾ ਸੰਬੰਧੀ ਸੈਂਸੀਟਾਈਜੇਸ਼ਨ ਵਰਕਸ਼ਾਪ ਵਿੱਚ ਸ਼ਾਮਿਲ ਹੋਏ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਸਮੂਹ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ ਤੇ ਉਨ੍ਹਾਂ ਨੂੰ ਕੋਰੋਨਾ ਨਾਲ ਨਜਿੱਠਣ ਲਈ ਸਖਤ ਨਿਰਦੇਸ਼ ਦਿੱਤੇ ਗਏ ਹਨ।

chetan singh jodemajra


ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਅਮਲੇ ਨੂੰ ਸਖਤ ਨਿਰਦੇਸ਼ ਦਿੱਤੇ ਕਿ ਉਹ ਆਪਣੀ ਜ਼ਿੰਮੇਦਾਰੀ ਸਮਝਦੇ ਹੋਏ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਜਾਗਰੂਕ ਕਰਨ ਤਾਂ ਜੋ ਲੋਕਾਂ ਨੂੰ ਕੋਰੋਨਾ ਹੋਣ ਦੀ ਮੁਸੀਬਤ ਦਾ ਸਾਹਮਣਾ ਹੀ ਨਾ ਕਰਨਾ ਪਏ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਬੈੱਡਾਂ, ਟੈਸਟਾਂ ਤੇ ਹੋਰ ਜ਼ਰੂਰੀ ਇੰਤਜਾਮ ਕੀਤੇ ਜਾ ਰਹੇ ਹਨ, ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਨੇ ਕੋਰੋਨਾ ਟੀਕਾਕਰਨ ਦੀ ਮੰਗ ਕੀਤੀ ਹੋਈ ਹੈ, ਜਿਸ ਨੂੰ ਭਾਰਤ ਸਰਕਾਰ ਵੱਲੋਂ ਜਲਦ ਤੋਂ ਜਲਦ ਉਪਲਬੱਧ ਕਰਵਾਉਣ ਦੀ ਉਮੀਦ ਜਤਾਈ।

See also  ਸ਼੍ਰੋਮਣੀ ਅਕਾਲੀ ਦੇ ਸਕੱਤਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵਿਟ ਦੀ ਕੀਤੀ ਨੁੰਮਾਇੰਦਗੀ