ਪੰਜਾਬ ਸਰਕਾਰ ਖੇਤੀ ਨਾਲ ਸੰਬੰਧਿਤ ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜਾਂ ਦੀ ਵਿਕਰੀ ਕਰਨ ਤੇ ਲਗਾਉਣ ਜਾ ਰਹੇ ਪੂਰਨ ਪਾਬੰਦੀ

ਚੰਡੀਗੜ੍ਹ: ਪੰਜਾਬ ਸਰਕਾਰ ਕਿਸਾਨਾਂ ਲਈ ਇੱਕ ਹੋਰ ਵੱਡਾ ਕਦਮ ਉਠਾਉਣ ਜਾ ਰਹੀ ਹੈ। ਸਰਕਾਰ ਵੱਲੋਂ ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜਾਂ ਦੀ ਵਿਕਰੀ ਰੋਕਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਵਿੱਚ ਗੈਰ ਜ਼ਮਾਨਤੀ ਧਾਰਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਹਰ ਸਾਲ ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜਾਂ ਕਰਕੇ ਕਿਸਾਨਾਂ ਨੂੰ ਵੱਡਾ ਨੁਕਸਾਨ ਹੁੰਦਾ ਹੈ।

kuldeep dhaliwal

ਇਸ ਬਾਰੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਕਿਸੇ ਵੀ ਕੀਮਤ ’ਤੇ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਨਹੀਂ ਹੋਣ ਦੇਵੇਗੀ। ਇਸ ਲਈ ਆਉਣ ਵਾਲੇ ਦਿਨਾਂ ਵਿਚ ਕਈ ਵੱਡੇ ਫ਼ੈਸਲੇ ਲਏ ਜਾਣਗੇ। ਖੇਤੀ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕੀਟਨਾਸ਼ਕ, ਖਾਦਾਂ ਤੇ ਬੀਜਾਂ ਦੀ ਵਿਕਰੀ ਮੌਕੇ ਦੁਕਾਨਦਾਰਾਂ ਨੂੰ ਪੱਕਾ ਬਿੱਲ ਦੇਣਾ ਲਾਜ਼ਮੀ ਹੋਵੇਗਾ ਤੇ ਜੇਕਰ ਕੋਈ ਬਿਨਾਂ ਬਿੱਲ ਤੋਂ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ , ਦੋਸ਼ੀ ਕਿਸੇ ਵੀ ਕੀਮਤ ਤੇ ਮਾਫ ਨਹੀ ਕੀਤਾ ਜਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਨਕਲੀ ਬੀਜ਼ਾਂ ਤੇ ਖਾਦਾਂ ਦੇ ਮਾਮਲੇ ਕਈ ਵਾਰ ਸਾਹਮਣੇ ਆਏ ਹਨ ਪਰ ਸਖਤ ਕਾਨੂੰਨ ਨਾ ਹੋਣ ਕਰਕੇ ਵਪਾਰੀ ਆਸਾਨੀ ਨਾਲ ਬਚ ਜਾਂਦੇ ਹਨ।

See also  ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ