ਮੁਹਾਲੀ: ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਹਜ਼ਾਰਾਂ ਦੀ ਤਦਾਦ ‘ਚ ਲੋਕ ਇਸ ਅੰਤਿਮ ਵਿਦਾਈ ‘ਚ ਸ਼ਾਮਲ ਹੋਏ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਆਖਰੀ ਸਮੇਂ ਇਸ ਦੁੱਖ ਦੀ ਘੜੀ ‘ਚ ਸ਼ਾਮਲ ਹੋਏ ਸਨ। ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਇਸ ਆਖਰੀ ਸਮੇਂ ਵਿਚ ਸ਼ਹੀਦ ਪਰਿਵਾਰ ਨਾਕ ਦੁੱਖ ਵਟਾਇਆ। ਇਕ ਸਮਾਂ ਅਜਿਹਾ ਆਉਦਾ ਜਦੋ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਪੁੱਤਰ ਕਬੀਰ ਉਨ੍ਹਾਂ ਦੀ ਹੀ ਫੌਜ ਦੀ ਵਰਦੀ ਪਾ ਕੇ ਉਨ੍ਹਾਂ ਨੂੰ ਸਲੁੱਟ ਕਰਦਾ ਤੇ ਅੰਤਿਮ ਦਰਸ਼ਨ ਕਰਦਾ।
ਕੋਈ ਵੀ ਲੀਡਰ ਹੁਣ ਜੱਥੇਬੰਦੀਆ ਕੋਲ ਸੋਚ ਸਮਝ ਕੇ ਜਾਵੇ, ਫਿਰ ਨਾ ਕਹਿਓ ਚੁੱਕ ਲਏ ! ਜੱਥੇਬੰਦੀਆ ਦੀ ਆਈ ਸਿੱਧੀ ਧਮਕੀ !
ਸ਼ਹੀਦ ਕਰਨਲ ਮਨਪ੍ਰੀਤ ਦੀ ਪਤਨੀ ਜਗਮੀਤ ਗਰੇਵਾਲ ਹਰਿਆਣਾ ਦੇ ਪੰਚਕੂਲਾ ਦੇ ਪਿੰਜੌਰ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾ ਹੈ। ਉਨ੍ਹਾਂ ਦੇ ਦੋ ਬੱਚੇ ਹਨ, 7 ਸਾਲ ਦਾ ਬੇਟਾ ਕਬੀਰ ਤੇ 2.5 ਸਾਲ ਦੀ ਬੇਟੀ ਬਾਣੀ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਖੇਤਰ ਵਿੱਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚ ਮੁਹਾਲੀ ਜ਼ਿਲ੍ਹੇ ਦੇ ਪਿੰਡ ਭੜੌਜੀਆਂ ਦਾ ਕਰਨਲ ਮਨਪ੍ਰੀਤ ਸਿੰਘ ਬੈਂਸ (42) ਵੀ ਸ਼ਾਮਲ ਸੀ। ਮੁਕਾਬਲੇ ਦੌਰਾਨ ਪਹਿਲੀ ਗੋਲੀ ਕਰਨਲ ਮਨਪ੍ਰੀਤ ਸਿੰਘ ਨੂੰ ਲੱਗੀ ਸੀ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।