ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਤੋਂ ਵਿਜੀਲੈਂਸ ਵਿਭਾਗ ਨੇ ਮੁੜ ਕੀਤੀ ਪੁੱਛਗਿੱਛ

ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮੁੜ ਅੱਜ ਫਰੀਦਕੋਟ ਵਿਜੀਲੈਂਸ ਦਫ਼ਤਰ ਵਿਚ ਕਰੀਬ 3 ਘੰਟੇ ਤੱਕ ਪੁੱਛਗਿੱਛ ਹੋਈ। ਹਾਲਾਂਕਿ ਸਾਬਕਾ ਵਿਧਾਇਕ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹਨਾਂ ਦੀ ਸਾਰੀ ਜਾਇਦਾਦ ਪਿਤਾ ਪੁਰਖੀ ਹੈ ਅਤੇ ਉਹਨਾਂ ਦਾ ਸਾਰਾ ਕਰੋਬਾਰ ਰਿਕਾਰਡ ਵਿਚ ਹੈ। ਸਰਕਾਰ ਰਾਜਨੀਤਿਕ ਤੌਰ ਤੇ ਸਭ ਕਰ ਰਹੀ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ DSP ਵਿਜੀਲੈਂਸ ਜਸਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਆਮਦਨ ਤੋਂ ਵੱਧ ਜਾਇਦਾਦ ਨੂੰ ਲੈ ਕੇ ਵਿਜੀਲੈਂਸ ਵਿਭਾਗ ਵਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ ਖਿਲਾਫ ਜਾਂਚ ਚੱਲ ਰਹੀ ਹੈ ਜਿਸ ਨੂੰ ਲੈ ਕੇ ਅੱਜ ਉਹਨਾਂ ਨੂੰ ਪੁੱਛਗਿੱਛ ਲਈ ਦਫਤਰ ਬੁਲਾਇਆ ਗਿਆ।


ਇਸ ਸਬੰਧੀ ਜਦ ਵਿਜੀਲੈਂਸ ਦਫਤਰ ਫਰੀਦਕੋਟ ਪੁੱਛਗਿੱਛ ਲਈ ਪਹੁੰਚੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵਲੋਂ ਉਹਨਾਂ ਤੋਂ ਕੁਝ ਦਸਤਾਵੇਜ਼ ਮੰਗੇ ਗਏ ਸਨ ਜੋ ਉਹਨਾ ਵਲੋਂ ਜਮਾਂ ਕਰਵਾਏ ਗਏ ਸਨ ਉਹਨਾਂ ਵਿਚ ਕੁਝ ਤੱਥ ਸਮਝ ਨਹੀਂ ਸਨ ਆ ਰਹੇ ਉਹੀ ਪੁੱਛਣ ਲਈ ਬੁਲਾਇਆ ਗਿਆ ਸੀ। ਉਹਨਾ ਕਿਹਾ ਕਿ ਉਹਨਾਂ ਦੀ ਸਾਰੀ ਜਾਇਦਾਦ ਪਿਤਾ ਪੁਰਖੀ ਹੈ ਅਤੇ ਉਹਨਾਂ ਦਾ ਸਾਰਾ ਰਿਕਾਰਡ ਮੌਜੂਦ ਹੈ ਅਤੇ ਇਸ ਸਬੰਧੀ ਉਹਨਾਂ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਹਲਫਨਾਮਾ ਵੀ ਚੋਣ ਕਮਿਸ਼ਨ ਕੋਲ ਦਿੱਤਾ ਗਿਆ ਸੀ। ਉਹਨਾ ਵਿਜੀਲੈਂਸ ਦੀ ਸਾਰੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦਸਿਆ।

See also  ਮਾਂ ਦੁਰਗਾ ਦੇਵੀ ਦੇ ਪਰਮ ਭਗਤ ਧਿਆਨੁ ਦੇ ਮੰਦਿਰ ਦੀ ਹਾਲਤ ਖਰਾਬ