ਫਰੀਦਕੋਟ ਵਿਖੇ ਡੀਸੀ ਦਫਤਰ ਮੂਹਰੇ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਲਈ ਧਰਨਾ ਦੇਕੇ ਮੰਗ ਪੱਤਰ ਸੌਪਿਆ 

 ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਅੱਜ ਜਿਲ੍ਹਾ ਹੈੱਡ ਕੁਆਟਰ ਤੇ ਧਰਨਾਂ ਦਿੱਤਾ ਗਿਆ । ਧਰਨੇਂ ਦੀ ਅਗਵਾਈ ਜਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਕੀਤੀ। 

ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖਾਲਿਸਤਾਨੀ ਕੈਦੀਆਂ ਸਮੇਤ ਹਰ ਧਰਮ, ਜ਼ਾਤ ਅਤੇ ਇਲਾਕੇ ਨਾਲ਼ ਸੰਬੰਧਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਫੌਰੀ ਤੌਰ’ਤੇ ਰਿਹਾਅ ਕੀਤਾ ਜਾਵੇ। ਅਦਾਲਤੀ ਸੁਣਵਾਈ ਤੋਂ ਬਿਨਾਂ ਹੀ ਸਾਲਾਂ ਬੱਧੀ ਜੇਲ੍ਹੀਂ ਡੱਕੇ ਕੈਦੀਆਂ ਦੀ ਸੁਣਵਾਈ ਫੌਰੀ ਤੌਰ ‘ਤੇ ਸ਼ੁਰੂ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਕੱਟ ਚੁੱਕੇ ਅਜਿਹੇ ਕੈਦੀਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।

ਅੱਗੇ ਤੋਂ ਉਪਰੋਕਤ ਦੋਨਾਂ ਕਿਸਮਾਂ ਦੇ ਕੈਦੀਆਂ ਨਾਲ਼ ਕਿਸੇ ਵੀ ਹਾਲਤ ਵਿੱਚ ਅਜਿਹੀ ਬੇਇਨਸਾਫ਼ੀ ਨਾ ਹੋਣ ਦੀ ਗਰੰਟੀ ਕੀਤੇ ਜਾਣ ਦੀ ਮੰਗ ਕੀਤੀ ਇਸ ਉਪਰੰਤ ਇਹਨਾਂ ਮੰਗਾਂ ਸੰਬਧੀ ਜਸਦੇਵ ਸਿੰਘ ਨਾਇਬ ਤਹਿਸੀਲਦਾਰ ਫਰੀਦਕੋਟ ਨੂੰ ਮੰਗ ਪੱਤਰ ਵੀ ਸੌਪਿਆ। 

See also  Bikramjit Majithia at Patiala: ਅੱਜ ਪਟਿਆਲਾ SIT ਸਾਹਮਣੇ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ