ਫਿਰੋਜ਼ਪੁਰ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ


ਕਾਊਂਟਰ ਇੰਟੈਲੀਜੈਂਸ ਵੱਲੋਂ 2 ਮਾਮਲਿਆਂ ਵਿਚ ਲਗਭਗ 77 ਕਿੱਲੋ ਹੈਰੋਇਨ ਅਤੇ 3 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਹੈਰੋਇਨ ਅਤੇ ਹਥਿਆਰਾਂ ਦੀ ਇਹ ਵੱਡੀ ਖੇਪ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਮੱਗਲਰਾਂ ਨੂੰ ਭੇਜੀ ਗਈ ਸੀ ਜੋ ਭਾਰਤੀ ਸਮੱਗਲਰਾਂ ਵੱਲੋਂ ਅੱਗੇ ਸਪਲਾਈ ਕੀਤੀ ਜਾਣੀ ਸੀ।

ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੇ 4 ਕਥਿਤ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ.ਜੀ.ਪੀ. ਵਲੋਂ ਕੀਤੇ ਗਏ ਟਵੀਟ ਅਨੁਸਾਰ ਇਹ ਤਸਕਰ ਪੰਜਾਬ ਵਿਚ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਿਆਂ ਦੀ ਤਸਕਰੀ ਵਿਚ ਸਰਗਰਮੀ ਨਾਲ ਸ਼ਾਮਿਲ ਸਨ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

See also  11 ਨਵ-ਜੰਮੀਆਂ ਧੀਆਂ ਦੀ ਵੈਲਫੇਅਰ ਸੁਸਾਇਟੀ ਵੱਲੋਂ ਮਨਾਈ ਗਈ ਲੋਹੜੀ