ਫਿਰੋਜ਼ਪੁਰ ਦੇ ਪ੍ਰਤਾਪ ਨਗਰ ਦੇ ਰਹਿਣ ਵਾਲੇ 18 ਸਾਲਾਂ ਦੇ ਸਿੱਖ ਨੌਜਵਾਨ ਦੀ ਨਹਿਰ ਵਿੱਚੋਂ ਮਿਲੀ ਲਾਸ਼ ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ ਹੈ।

ਪੀੜਤ ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਲਾਗਲੇ ਪਿੰਡ ਬਜੀਦਪੁਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਹੈ ਅਤੇ ਸਵੇਰੇ ਜਦੋਂ ਸਕੂਲ ਗਿਆ ਤਾਂ ਘਰ ਵਾਪਸ ਨਹੀਂ ਪਰਤਿਆ ਅਤੇ ਜਦ ਉਸਦੀ ਭਾਲ ਕੀਤੀ ਤਾਂ ਉਸਦਾ ਮੋਟਰਸਾਈਕਲ ਅਤੇ ਸਕੂਲ ਬੈਗ ਫਰੀਦਕੋਟ ਵਾਲੀਆਂ ਨਹਿਰਾਂ ਦੀ ਪਟੜੀ ਤੇ ਪਿਆ ਮਿਲਿਆ ਸੀ।

ਪਰਿਵਾਰ ਨੇ ਦੱਸਿਆ ਕਿ ਪੁਲਸ ਕੋਲ ਉਨ੍ਹਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਲੜਕੇ ਦੀ ਲਾਸ਼ ਮਿਲ ਗਈ ਹੈ। ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ। ਕਿ ਇਸਦੀ ਜਾਂਚ ਪੜਤਾਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ।
Related posts:
ਬਾਬਾ ਫੂਲਾ ਸਿੰਘ ਜੀ ਦਾ ਮਨਾਇਆ ਜਾ ਰਿਹਾ ਸ਼ਹੀਦੀ ਦਿਹਾੜਾ
ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ...
ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਤੁਰੰਤ ਜਾਰੀ ਕਰੇ- ਐਡਵੋਕੇਟ ਧਾਮੀ
ਕੁੱਟ ਮਾਰ ਦੀ ਵੀਡਿਓ ਵੀਅਰਲ ਹੋਣ ਕਾਰਨ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ।