ਫਿਰ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ..?

ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

RamRahim

ਪ੍ਰਾਪਤ ਜਾਣਕਾਰੀ ਅਨੁਸਾਰ 25 ਜਨਵਰੀ ਨੂੰ ਡੇਰਾ ਸੱਚਾ ਸੌਦਾ ਦੇ ਦੂਜੇ ਮਹਾਂਪੁਰਸ਼ ਸ਼ਾਹ ਸਤਨਾਮ ਮਹਾਰਾਜ ਦਾ ਜਨਮ ਦਿਨ ਹੈ। ਹਰ ਸਾਲ ਇਸ ਦਿਨ ਸਿਰਸਾ ਡੇਰੇ ਵੱਲੋਂ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਸਤਿਸੰਗ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਵਾਰ ਵੀ ਇੱਕ ਵੱਡੇ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਵਿੱਚ ਰਾਮ ਰਹੀਮ ਵੀ ਹਿੱਸਾ ਲੈਣਾ ਚਾਹੁੰਦਾ ਹੈ। 25 ਜਨਵਰੀ ਨੂੰ ਹੋਣ ਵਾਲੇ ਸਤਿਸੰਗ ਅਤੇ ਭੰਡਾਰੇ ਲਈ ਡੇਰਾਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਆਉਣ ਦੀ ਇਜਾਜ਼ਤ ਮੰਗੀ ਹੈ। ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਰਾਮ ਰਹੀਮ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ।

Post By Tarandeep singh

See also  ਜਿਲ੍ਹਾ ਹਸਪਤਾਲ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ