ਬਜਟ ਤੋਂ ਨਾਖੁਸ਼ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਦੇ ਫੂਕੇ ਪੁਤਲੇ

ਬਜਟ ਤੋਂ ਨਾਖੁਸ਼ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੇ ਕੇਂਦਰ ਸਰਕਾਰ ਦੇ ਖਿਲਾਫ ਰੱਜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੱਧਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਸੀਤਾਰਮਨ ਦੇ ਪੁਤਲੇ ਫੂਕਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਬਜਟ ਦੇ ਵਿਚ ਕਿਸਾਨਾਂ ਦੇ ਨਾਲ ਵੱਡਾ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਲਈ 3.84 ਲੱਖ ਕਰੋੜ ਰੁਪਏ ਦਾ ਸਾਲਾਨਾ ਬਜਟ ਰੱਖਿਆ ਜਾਂਦਾ ਸੀ, ਜਿਸ ਨੂੰ ਕਿ ਇਸ ਵਾਰ ਘਟਾ ਕੇ 3.24 ਕਰ ਦਿੱਤਾ ਗਿਆ ਹੈ।

protest

ਕਿਸਾਨਾਂ ਦੇ ਲਈ ਐਮਐਸਪੀ ਦੀ ਗਰੰਟੀ ਲਾਗੂ ਕਰਨ ਲਈ ਕੋਈ ਵੱਖਰਾ ਬਜਟ ਨਹੀਂ ਰੱਖਿਆ ਗਿਆ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫੀ ਲਈ ਵੀ ਕੋਈ ਰਾਖਵਾਂ ਬਜਟ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਇਹ ਬਜਟ ਕਿਸਾਨਾਂ ਦੇ ਵਿਰੁੱਧ ਹੀ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਅਕਸਰ ਹੀ ਕਿਸਾਨਾਂ ਦੀ ਆਮਦਨ ਨੂੰ ਦੁਗਣਾ ਕਰਨ ਦੀਆਂ ਗੱਲਾਂ ਕਰਦੀ ਹੈ, ਪਰ ਪਟਰੋਲ ਅਤੇ ਡੀਜ਼ਲ ਦੇ ਭਾਅ ਲਗਾਤਾਰ ਵਧ ਰਹੇ ਹਨ ਜਿਸ ਕਾਰਨ ਕਿਸਾਨਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਤੋਂ ਇਲਾਵਾ ਖਾਦਾਂ ਦੇ ਰਹੇ ਹਨ ਮਹਿੰਗੇ ਹੋ ਗਏ ਹਨ ਜੋ ਕਿ ਆਮ ਕਿਸਾਨਾਂ ਦੀ ਪਹੁੰਚ ਤੋਂ ਦੂਰ ਹਨ।

post by parmvir singh

See also  ਬਾਪ ਵੱਲੋ ਧੀ ਨਾਲ ਗਲਤ ਹਰਕਤ