ਬਟਾਲਾ ਚ, ਸਰੇਆਮ ਘਰ ਵਿੱਚ ਵੜ ਗੋਲੀਆਂ ਮਾਰਕੇ ਕੀਤਾ ਕਤਲ

ਗੁਰਦਾਸਪੁਰ:- ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਚੋਣੇ ਵਿਖੇ ਸਨਸਨੀ ਖੇਜ ਘਟਨਾ ਸਾਹਮਣੇ ਆਈ ਹੈ, ਬੀਤੀ ਦੇਰ ਰਾਤ ਪਿੰਡ ਅੰਦਰ ਹਰਭਜਨ ਸਿੰਘ ਦੇ ਘਰ ਤੇ 8 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਚਲਾ ਦਿੱਤੀਆਂ ਅਤੇ ਕੁਝ ਗੋਲੀਆਂ ਘਰ ਦੇ ਗੇਟ ਦੇ ਆਰ ਪਾਰ ਹੁੰਦੀਆਂ ਹੋਈਆ ਘਰ ਦੇ ਵੇਹੜੇ ਵਿਚ ਬੈਠੇ ਮਾਲਿਕ ਹਰਭਜਨ ਸਿੰਘ ਉਮਰ 55 ਸਾਲ ਦੇ ਵੱਜੀਆਂ ਜਿਸ ਨਾਲ ਹਰਭਜਨ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

harbhajan singh

ਮ੍ਰਿਤਕ ਦੇ ਭਰਾ ਰਤਨ ਸਿੰਘ ਤੇ ਪਤਨੀ ਭਜਨ ਕੌਰ ਨੇ ਦੱਸਿਆ ਕਿ ਦੇਰ ਰਾਤ ਜਦੋ ਹਰਭਜਨ ਸਿੰਘ ਘਰ ਦੇ ਵੇਹੜੇ ਵਿਚ ਬੈਠੇ ਹੋਏ ਸੀ ਤਦੇ ਅਚਾਨਕ ਗੋਲੀਆਂ ਚਲਣ ਦੀ ਅਵਾਜ ਆਈ ਗੋਲੀਆਂ ਗੇਟ ਦੇ ਆਰ ਪਾਰ ਹੁੰਦੀਆਂ ਹੋਈਆਂ ਹਰਭਜਨ ਸਿੰਘ ਦੀ ਛਾਤੀ ਵਿੱਚ ਵੱਜੀਆਂ ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਅਣਪਛਾਤੇ 8 ਹਮਲਾਵਰ ਮੋਟਰਸਾਈਕਲਾਂ ਤੇ ਸਵਾਰ ਹੋਕੇ ਆਏ ਸੀ ਜਿਹੜੇ ਪਿੰਡ ਚ ਲੱਗੇ ਸੀ ਸੀ ਟੀ ਵੀ ਵਿੱਚ ਕੈਦ ਹੋ ਗਏ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਕਿ ਕਿਸਨੇ ਅਤੇ ਕਿਉ ਗੋਲੀਆਂ ਚਲਾਈਆਂ ਕੁਝ ਪਤਾ ਨਹੀਂ ਚੱਲ ਪਾਇਆ। ਇਸ ਘਟਨਾ ਦੀ ਇਤਲਾਹ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਬਿਆਨ ਦਰਜ ਕਰਦੇ ਹੋਏ ਕੇਸ ਦਰਜ ਕਰ ਦਿੱਤਾ ਗਿਆ ਹੈ ਜਾਂਚ ਕੀਤੀ ਜਾ ਰਹੀ ਹੈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

See also  ਡਿਬਰੂਗੜ੍ਹ ਜੇਲ੍ਹ ਤੋਂ ਪ੍ਰਧਾਨ ਮੰਤਰੀ ਬਾਜ ਕੇ ਨੇ ਕਰਤਾ ਕਾਲ, ਖੋਲ੍ਹ ਤੇ ਕੱਲ੍ਹੇ-ਕੱਲ੍ਹੇ ਰਾਜ਼