ਬਾਜਵਾ ਸਾਹਿਬ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਵੇਲੇ ਤਾਂ ਤੁਸੀਂ ਸਿਸਵਾਂ ਫਾਰਮ ‘ਤੇ ਜਾਕੇ ਕੈਪਟਨ ਅਮਰਿੰਦਰ ਨਾਲ ਪਿਆਰ ਪੀਂਘਾਂ ਝੂਟਦੇ ਸੀ: ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਤਿੱਖਿਆ ਗੱਲਾ ਸਾਂਝੀਆ ਕੀਤੀਆ ਹਨ। ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ ** ਪੰਜਾਬ ਵਿਧਾਨ ਸਭਾ ਅੰਦਰ ਕਾਂਗਰਸ ਪਾਰਟੀ ਦੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਘਬਰਾਹਟ ‘ਚੋ ਪੈਦਾ ਗੁਮਰਾਹਕੁੰਨ ਬਿਆਨ ਤੇ ਵਿਹਾਰ ਚੁਤਰਾਈ ਵਾਲੀ ਪੈਂਤੜੇਬਾਜੀ ਦਾ ਆਹਲਾ ਨਮੂਨਾ **

*ਤੁਸੀ ਇੰਡੀਆ ਗੱਠਜੋੜ ਦੀ ਸਿਆਸਤ ਨੂੰ ਨਕਾਰੋ ਤੇ ਬੋਲੋ ਕਿ ਅਸੀ ਕਾਂਗਰਸ ਹਾਈਕਮਾਂਡ ਵੱਲੋਂ ਇਸ ਗੱਠਜੋੜ ਦੇ ਸਿਆਸੀ ਫੈਸਲਿਆਂ ਨੂੰ ਲਾਗੂ ਨਹੀਂ ਕਰਾਂਗੇ ਤਾਂ ਇਹ ਵੱਖਰਾ ਅਖਾੜਾ ਨਹੀਂ ਹੈ। ਪਰ ਜੇ ਸਿੱਧੂ ਇਹ ਆਖੇ ਕਿ ਹਾਈਕਮਾਂਡ ਨਾਲ ਖੜਾਂਗਾ ਤੇ ਪੰਜਾਬ ਲਈ ਲੜਾਂਗਾ ਤਾਂ ਇਹ ਵੱਖਰਾ ਅਖਾੜਾ ਕਿਵੇਂ ਹੋ ਗਿਆ?**

*ਕਾਂਗਰਸ ਦੇ 78 ਤੋਂ 18 ਐਮ ਐਲ ਏ ਰਹਿਣ ਦੀ ਜ਼ੁੰਮੇਵਾਰੀ ਤੁਹਾਡੇ ਸਿਰ ਆਉਂਦੀ ਹੈ ਨਾ ਕਿ ਪ੍ਰਧਾਨ ਹੋਣ ਵਜੋਂ ਨਵਜੋਤ ਸਿੰਘ ਸਿੱਧੂ ਸਿਰ ਹੈ। ਤੁਸੀ ਨਵਜੋਤ ਸਿੰਘ ਸਿੱਧੂ ਦਾ ਲੁੱਟ ਖਤਮ ਕਰਨ ਵਾਲਾ ਪੰਜਾਬ ਏਜੰਡਾ ਨਕਾਰਕੇ ਦਲਿਤ ਪੱਤਾ ਖੇਡਿਆ। ਇਹ ਨਤੀਜਾ ਤੁਹਾਡੀ ਬਾਦਲਕਿਆਂ ਨਾਲ “ ਉੱਤਰ ਕਾਟੋ ਮੈਂ ਚੜਾਂ “ ਵਾਲੀ ਸਿਆਸਤ ਕਾਰਨ ਹੈ। ਬਾਜਵਾ ਸਾਹਿਬ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਵੇਲੇ ਤਾਂ ਤੁਸੀਂ ਸਿਸਵਾਂ ਫਾਰਮ ‘ਤੇ ਜਾਕੇ ਕੈਪਟਨ ਅਮਰਿੰਦਰ ਨਾਲ ਪਿਆਰ ਪੀਂਘਾਂ ਝੂਟਦੇ ਸੀ **

*ਤੁਹਾਡਾ ਦੋ ਸਾਲ ਤੋਂ ਐਲਾਨਵੰਤ ਸਰਕਾਰ ਦੀਆਂ ਕਿਹੜੀਆਂ ਨੀਤੀਆਂ ਖ਼ਿਲਾਫ਼ ਅਖਾੜਾ ਲੱਗਿਆ ਹੈ? ਇਹ ਦੱਸੋਂ ਤੁਹਾਡੀ ਕਾਂਗਰਸ ਸਰਕਾਰ ਦੀਆਂ ਕਿਹੜੀਆਂ ਨੀਤੀਆਂ ਤੇ ਫੈਸਲਿਆਂ ਨੂੰ ਐਲਾਨਵੰਤ ਸਰਕਾਰ ਉਲੰਘ ਰਹੀ ਹੈ? **

*ਨਵਜੋਤ ਸਿੰਘ ਸਿੱਧੂ ਨੇ ਐਲਾਨਵੰਤ ਸਰਕਾਰ ਦੀਆਂ ਨੀਤੀਆਂ ਤੇ ਫੈਸਲਿਆਂ ਉੱਪਰ ਹਮਲਾ ਕੀਤਾ ਹੈ ਤੇ ਤੁਹਾਨੂੰ ਕਿਊ ਤਕਲੀਫ ਹੋ ਰਹੀ ਹੈ? ਵਿਧਾਨ ਸਭਾ ਦੀ ਚੋਣ ਹਾਰਨ ਤੋਂ ਬਾਅਦ ਵੀ ਸਿੱਧੂ ਨੇ ਆਪ ਸਰਕਾਰ ਦੀਆਂ ਗਰੰਟੀਆਂ ਪੂਰੇ ਨਾ ਕਰਨ ਦੀ ਸਿਆਸਤ ਖ਼ਿਲਾਫ਼ ਹਮਲਾ ਕੀਤਾ ਸੀ ਤੇ ਐਲਾਨਵੰਤ ਨੂੰ ਉਸਨੂੰ ਗੱਲਬਾਤ ਕਰਨ ਲਈ ਸੱਦਾ ਦੇਣ ਲਈ ਮਜਬੂਰ ਹੋਣਾ ਪਿਆ ਸੀ **

See also  ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਨਹੀਂ ਹੋਈ ਰਿਹਾਈ

** ਹਾਲੇ ਐਨਾ ਹੀ •• **Malvinder Singh Malii