ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਸੰਗਰੂਰ ਤੋਂ ਸਾਬਕਾ ਵਿਧਾਇਕ ਤੇ ਸੰਸਦੀ ਸਕੱਤਰ ਨੇ ਸਲਾਹਕਾਰ ਕਮੇਟੀ ਦੀ ਮੈਂਬਰੀ ਅਤੇ ਪਟਿਆਲਾ ਦੇ ਅਬਜਰਵਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਤੱਕ ਹਲਕਾ ਸੰਗਰੂਰ ਤੋਂ ਚੋਣ ਲੜੀ ਹੈ ਪਰ ਪਿਛਲੀਆਂ ਲੰਘੀਆਂ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਨੂੰ ਧੂਰੀ ਤੋਂ ਚੋਣ ਲੜਾਈ ਗਈ।
ਪਿਛਲੇ ਦਿਨੀਂ ਪਾਰਟੀ ਵੱਲੋਂ ਹਲਕਾ ਇੰਚਾਰਜ ਕਿਸੇ ਹੋਰ ਨੂੰ ਲਗਾ ਦਿੱਤਾ ਗਿਆ, ਉਨ੍ਹਾਂ ਇਹ ਵੀ ਕਿਹਾ ਕਿ ਉਹ ਸੰਗਰੂਰ ਹਲਕੇ ਤੋਂ ਸੇਵਾਦਾਰ ਬਣਕੇ ਡਿਊਟੀ ਨਿਭਾਉਂਦੇ ਰਹਿਣਗੇ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਟਿਆਲਾ ਜ਼ਿਲ੍ਹੇ ਲਈ ਅਬਜ਼ਰਬਰ ਅਤੇ ਪਾਰਟੀ ਦੀ ਐਡਵਾਇਜ਼ਰੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ਦੀ ਕਾਪੀ ਭੇਜੀ ਗਈ ਹੈ।
POST BY PARMVIR SINGH