ਬਾਪੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ

ਆਸਾਰਾਮ ਨੂੰ ਇੱਕ ਚੇਲੀ ਨਾਲ ਬਲਾਤਕਾਰ ਕਰਨ ਦੇ ਜੁਰਮ ਵਿੱਚ ਗੁਜਰਾਤ ਦੇ ਗਾਂਧੀਨਗਰ ਦੀ ਸੈਸ਼ਨ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੈਸ਼ਨ ਕੋਰਟ ਦੇ ਜੱਜ ਡੀਕੇ ਸੋਨੀ ਨੇ ਸੋਮਵਾਰ ਨੂੰ ਆਸਾਰਾਮ ਨੂੰ ਸਾਲ 2013 ‘ਚ ਦਰਜ ਹੋਏ ਇਸ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਪਾਇਆ। ਇਸ ਮਾਮਲੇ ਵਿੱਚ ਆਸਾਰਾਮ ਨੂੰ ਉਮਰ ਕੈਦ ਅਤੇ ਭਾਰੀ ਜੁਰਮਾਨਾ ਲਾਉਣ ਦੀ ਮੰਗ ਕੀਤੀ ਗਈ ਸੀ। ਗੁਜਰਾਤ ਦੇ ਅਹਿਮਦਾਬਾਦ ਦੇ ਚਾਂਦਖੇੜਾ ਪੁਲਿਸ ਸਟੇਸ਼ਨ ਦੇ ਵਿੱਚ ਦਰਜ ਐੱਫ. ਆਈ. ਆਰ. ਮੁਤਾਬਕ ਆਸਾਰਾਮ ਬਾਪੂ ਨੇ ਸਾਲ 2001 ਤੋਂ 2006 ਦੇ ਵਿਚਾਲੇ ਔਰਤ ਦੇ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ। ਜਦੋਂ ਉਹ ਸ਼ਹਿਰ ਦੇ ਬਾਹਰੀ ਇਲਾਕੇ ਦੇ ਵਿੱਚ ਸਥਿਤ ਉਸ ਦੇ ਆਸ਼ਰਮ ਦੇ ਵਿੱਚ ਰਹਿੰਦੀ ਸੀ।

aasaram bapu

ਸੋਮਵਾਰ ਨੂੰ ਸਰਕਾਰੀ ਵਕੀਲ ਆਰ.ਸੀ. ਕੋਡੇਕਰ ਨੇ ਆਸਾਰਾਮ ਨੂੰ ਭਾਰਤੀ ਦੰਡਾਵਲੀ ਦੀ ਧਾਰਾ 376 (2) (ਸੀ), 377 (ਗ਼ੈਰ-ਕੁਦਰਤੀ ਸੈਕਸ) ਅਤੇ ਗ਼ੈਰ-ਕਾਨੂੰਨੀ ਤੌਰ ’ਤੇ ਬੰਧਕ ਬਣਾਉਣ ਨਾਲ ਜੁੜੀ ਧਾਰਾ ’ਚ ਦੋਸ਼ੀ ਠਹਿਰਾਇਆ। ਆਪਣੇ ਕਾਰਨਾਮਿਆਂ ਦੇ ਕਾਰਨ ਵਿਵਾਦਿਤ ਬਾਪੂ ਆਸਾਰਾਮ ਇਸ ਸਮੇਂ ਜਬਰ-ਜਨਾਹ ਦੇ ਇੱਕ ਹੋਰ ਮਾਮਲੇ ਦੇ ਵਿੱਚ ਰਾਜਸਥਾਨ ਦੀ ਜੋਧਪੁਰ ਜੇਲ੍ਹਦੀ ਜੇਲ੍ਹ ਦੇ ਵਿੱਚ ਬੰਦ ਹੈ। ਅਕਤੂਬਰ 2013 ਦੇ ਵਿੱਚ ਸੂਰਤ ਦੀ ਇੱਕ ਔਰਤ ਨੇ ਆਸਾਰਾਮ ਬਾਪੂ ਅਤੇ 7 ਹੋਰ ਲੋਕਾਂ ਦੇ ਖਿਲਾਫ ਜਬਰ ਜਨਾਹ ਅਤੇ ਨਾਜਾਇਜ਼ ਤੌਰ ’ਤੇ ਨਜ਼ਰਬੰਦ ਰੱਖਣ ਦਾ ਇਲਜ਼ਾਮ ਲਾਉਂਦਿਆਂ ਮਾਮਲਾ ਦਰਜ ਕਰਵਾਇਆ ਸੀ। ਇਸ ਮੁਕੱਦਮੇ ਦੀ ਸੁਣਵਾਈ ਦੇ ਦੌਰਾਨ ਇੱਕ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਦੇ ਵਿੱਚ ਜੁਲਾਈ 2014 ਦੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

post by parmvir singh

See also  ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਦਿਹਾਤੀ ਵਿਕਾਸ ਫ਼ੰਡ ਰੋਕਿਆ