ਬੰਬੀਹਾ ਗਰੁੱਪ ਨੇ ਲਈ ਸੰਦੀਪ ਬਿਸਨੋਈ ਦੇ ਕਤਲ ਦੀ ਜ਼ਿੰਮੇਵਾਰੀ।

ਰਾਜਸਥਾਨ ਦੇ ਨਾਗੌਰ ‘ਚ ਦਿਨ ਦਿਹਾੜੇ ਪੇਸ਼ੀ ‘ਤੇ ਆਏ ਸੰਦੀਪ ਬਿਸ਼ਨੋਈ ਦੀ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਹਮਲੇ ‘ਚ ਸੰਦੀਪ ਨੂੰ 9 ਗੋਲੀਆਂ ਲੱਗੀਆਂ, ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਹੁਣ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਲਿਖ ਕੇ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

sandeep bisnoi

ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕੰਮ ਹੋ ਗਿਆ ਹੈ। ਇਹ ਕੰਮ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦਾ ਵੀ ਇਹੀ ਹਾਲ ਹੋਵੇਗਾ, ਪੱਕਾ। ਇਹ ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਆਰੋਪੀ ਹਨ। ਬੰਬੀਹਾ ਗੈਂਗ ਦੀ ਇਸ ਪੋਸਟ ਨੇ ਹੁਣ ਪੰਜਾਬ ਪੁਲਿਸ ਲਈ ਵੱਡੀ ਸਿਰਦਰਦੀ ਖੜੀ ਕਰ ਦਿੱਤੀ ਹੈ।ਹਮਲੇ ਵਿੱਚ ਗੈਂਗਸਟਰ ਦੇ ਤਿੰਨ ਦੋਸਤ ਅਤੇ ਇੱਕ ਵਕੀਲ ਵੀ ਜ਼ਖ਼ਮੀ ਹੋਇਆ ਹੈ। ਗੈਂਗਸਟਰ ਸੰਦੀਪ ਬਿਸ਼ਨੋਈ 12 ਸਤੰਬਰ ਤੋਂ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਸੀ ਅਤੇ ਅੱਜ ਆਪਣੇ ਦੋਸਤਾਂ ਨਾਲ ਨਾਗੌਰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣ ਆਇਆ ਸੀ। ਏਐੱਸਪੀ ਰਾਜੇਸ਼ ਮੀਨਾ ਨੇ ਦੱਸਿਆ ਕਿ ਜਦੋਂ ਸੰਦੀਪ ਅਦਾਲਤ ’ਚੋਂ ਵਾਪਸ ਰਿਹਾ ਸੀ ਤਾਂ ਉੱਥੇ ਚਾਰ-ਪੰਜ ਮੋਟਰਸਾਈਕਲਾਂ ’ਤੇ ਆਏ ਕੁਝ ਅਣਪਛਾਤੇ ਲੋਕਾਂ ਨੇ ਸੰਦੀਪ ’ਤੇ ਗੋਲੀਆਂ ਦੀ ਵਾਛੜ ਕਰ ਦਿੱਤੀ ,ਜਿਸ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।

davinder babiha

ਰਾਜੇਸ਼ ਮੀਨਾ ਨੇ ਦੱਸਿਆ ਕਿ ਸੰਦੀਪ ਬਿਸ਼ਨੋਈ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ 25 ਅਪਰਾਧਕ ਕੇਸ ਦਰਜ ਸਨ। ਅਧਿਕਾਰੀ ਮੁਤਾਬਕ ਹਮਲਾਵਰਾਂ ਨੇ ਸੰਦੀਪ ਬਿਸ਼ਨੋਈ ’ਤੇ 9 ਤੋਂ 10 ਗੋਲੀਆਂ ਚਲਾਈਆਂ। ਉਸ ਦੀ ਲਾਸ਼ ਪੋਸਟਮਾਰਟਮ ਲਈ ਨਾਗੌਰ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਗਈ ਹੈ।

See also  ਪੰਜਾਬ ਸਣੇ ਕਈ ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ

Related posts: