ਭਗਵੰਤ ਮਾਨ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫ਼ਾ

ਚੰਡੀਗੜ੍ਹ 13 ਜਨਵਰੀ 2023: ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਦਾ ਵੱਡਾ ਫੈਸਲਾ ਕੀਤਾ ਹੈ। 6 ਹਜ਼ਾਰ ਤੋਂ ਵੱਧ ਮੁਲਾਜ਼ਮ ਹੋਣਗੇ ਪੱਕੇ। CM ਨੇ ਟਵੀਟ ਕਰ ਦਿੱਤੀ ਜਾਣਕਾਰੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ- CM ਮਾਨ। ਸਰਕਾਰ ਜਲਦ ਸਾਂਝੇ ਕਰੇਗੀ ਵੇਰਵੇ।

cm bhagwantmaan

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਮੌਕੇ ਕੱਚੇ ਕਾਮਿਆਂ ਨੂੰ ਵੱਡਾ ਤੋਹਫਾ ਦਿੱਤਾ ਹੈ | ਭਗਵੰਤ ਮਾਨ ਨੇ ਇੱਕ ਟਵੀਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਤੁਹਾਡੇ ਨਾਲ ਇੱਕ ਹੋਰ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ… ਸਾਡੀ ਸਰਕਾਰ ਲਗਾਤਾਰ ਲੋਕ ਹਿਤੈਸ਼ੀ ਫੈਸਲੇ ਲੈ ਰਹੀ ਹੈ ਅਤੇ ਇਸ ਸਬੰਧ ਵਿੱਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। …ਸਰਕਾਰ ਜਲਦ ਸਾਂਝੇ ਕਰੇਗੀ |

See also  ਖਰੜ ਦੇ ਪਿੰਡ ਬੜਮਾਜਰਾ ਵਿੱਚ ਪੁਲਿਸ 'ਤੇ ਬਦਮਾਸ਼ਾਂ ਵਿਚਾਲੇ ਐਨਕਾਉਂਟਰ