ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਨੌਵੇਂ ਦਿਨ ਵੀ ਜਾਰੀ ਹੈ। ਇਸ ਵਿਚਾਲੇ ਚਰਚਾ ਸੀ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਹਿਰਾਸਤ ਵਿੱਚ ਹੀ ਹੈ ਪਰ ਇਸ ਦਾ ਖੁਲਾਸਾ ਨਹੀਂ ਕੀਤਾ ਜਾ ਰਿਹਾ। ਹੁਣ ਅੰਮ੍ਰਿਤਪਾਲ ਤੇ ਉਨ੍ਹਾਂ ਨਾਲ ਫਰਾਰ ਸਾਥੀ ਪਪਲਪ੍ਰੀਤ ਸਿੰਘ ਦੀ ਸੈਲਫੀ ਸਾਹਮਣੇ ਆਈ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਸੈਲਫੀ ਸਾਹਮਣੇ ਆਈ ਹੈ। ਇਸ ਸੈਲਫੀ ਵਿੱਚ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਸਾਥੀ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ। ਸੈਲਫੀ ਵਿੱਚ ਅੰਮ੍ਰਿਤਪਾਲ ਨੇ ਐਨਰਜ਼ੀ ਡਰਿੰਕ ਦਾ ਕੇਨ ਫੜਿਆ ਹੋਇਆ ਹੈ। ਸੈਲਫੀ ਕਿੱਥੇ ਦੀ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਇਹ ਸੈਲਫੀ ਸਾਹਮਣੇ ਆਉਣ ਮਗਰੋਂ ਇਹ ਗੱਲ ਪੁਖਤਾ ਹੋ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ 18 ਮਾਰਚ 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਰੁਕਾਵਟ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿੱਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ।
post by parmvir singh