ਭਾਈ ਅੰਮ੍ਰਿਤਪਾਲ ਸਿੰਘ ਸਾਥੀਆਂ ਸਮੇਤ ਪੰਜਾਬ ਪੁਲਿਸ ਵੱਲੋ ਗ੍ਰਿਫਤਾਰ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਕੋਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। 100 ਦੇ ਕਰੀਬ ਗੱਡੀਆਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪਿੱਛਾ ਕਰ ਰਹੀਆਂ ਹਨ, ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਮਹਿਤਪੁਰ ਥਾਣੇ ‘ਚ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ।

post by parmvir singh

See also  ਫਾਈਨਾਂਸ ਕੰਪਨੀ ਦੇ ਮੁਲਾਜ਼ਮ ਵੱਲੋਂ ਰਚੀ ਗਈ ਝੂਠੀ ਸਾਜਿਸ਼, 3 ਆਰੋਪੀ ਕਾਬੂ