ਭਾਰਤ ਨੇ ਆਸਟਰੇਲੀਆ ਨੂੰ ਦਿੱਤੀ ਕਰਾਰੀ ਹਾਰ

ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼ੁੱਕਰਵਾਰ ਨੂੰ ਇੱਥੇ ਆਸਟਰੇਲੀਆ ਨੂੰ 35.4 ਓਵਰਾਂ ਵਿੱਚ 188 ਦੌੜਾਂ ’ਤੇ ਢੇਰ ਕਰ ਦਿੱਤਾ। ਭਾਰਤ ਲਈ ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਆਸਟਰੇਲੀਆ ਵੱਲੋਂ ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਨੇ ਸਭ ਤੋਂ ਵੱਧ 81 ਦੌੜਾਂ ਬਣਾਈਆਂ। ਭਾਰਤ ਦੇ ਸਟੈਂਡ-ਇਨ ਕਪਤਾਨ ਹਾਰਦਿਕ ਪੰਡਯਾ ਨੇ ਸ਼ੁੱਕਰਵਾਰ ਨੂੰ ਇੱਥੇ ਆਸਟਰੇਲੀਆ ਖ਼ਿਲਾਫ਼ ਪਹਿਲੇ ਵਨਡੇ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫ਼ੈਸਲਾ ਕੀਤਾ ਸੀ। ਭਾਰਤ ਨੇ ਪਲੇਇੰਗ ਇਲੈਵਨ ਵਿੱਚ ਕੁਲਦੀਪ ਯਾਦਵ ਦੇ ਰੂਪ ਵਿੱਚ ਕਲਾਈ ਦੇ ਸਪਿਨਰ ਨੂੰ ਸ਼ਾਮਲ ਕੀਤਾ ਹੈ। ਰਵਿੰਦਰ ਜਡੇਜਾ ਦੂਜੇ ਸਪਿਨਰ ਦੀ ਭੂਮਿਕਾ ਨਿਭਾਉਣਗੇ। ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਅਜੇ ਪੂਰੀ ਤਰ੍ਹਾਂ ਫਿੱਟ ਨਹੀਂ ਹਨ ਅਤੇ ਉਨ੍ਹਾਂ ਦੀ ਜਗ੍ਹਾ ਮਿਸ਼ੇਲ ਮਾਰਸ਼ ਨੇ ਲਈ ਹੈ।

post by parmvir singh

See also  ਖੰਨਾ 'ਚ ਪੰਜਾਬ ਪੁਲਿਸ ਦੇ ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 30 ਤੋਲੇ ਸੋਨਾ ਤੇ 2 ਲੱਖ ਨਕਦੀ ਚੋਰੀ