ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਕਰਨਗੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ

ਚੰਡੀਗੜ੍ਹ: ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ADGP ਜੇਲਾਂ ਕੋਲੋਂ ਸ਼੍ਰੋਮਣੀ ਅਕਾਲੀ ਦਲ ਨੇ ਮਨਜੂਰੀ ਮੰਗੀ ਹੈ। ਅਕਾਲੀ ਦਲ ਵੱਲੋਂ ਦੋ ਮੈਂਬਰੀ ਵਫਦ ਸ.ਬਿਕਰਮ ਸਿੰਘ ਮਜੀਠੀਆ ਅਤੇ ਸ.ਵਿਰਸਾ ਸਿੰਘ ਵਲਟੋਹਾ ਲਈ 5 ਦਸੰਬਰ ਤੋਂ ਪਹਿਲਾਂ ਪਹਿਲਾਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਤੋਂ ਪਹਿਲਾ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿਚ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਸੀ। SGPC ਪ੍ਰਧਾਨ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਵੱਲੋਂ ਕੀਤੀ ਜਾਣ ਵਾਲੀ ਅਣਮੀਥੇ ਸਮੇਂ ਦੀ ਭੁੱਖ ਹੜਤਾਲ 5 ਦਿੰਸਬਰ ਤੱਕ ਰੱਦ ਕਰ ਦਿੱਤੀ ਸੀ।

See also  ਗੈਸ ਸਿੰਲਡਰ ਹੋ ਗਿਆ ਸਸਤਾ, ਹੁਣ ਇਨ੍ਹੇ ਰੁਪਏ 'ਚ ਮਿਲੇਗਾ ਸਿੰਲਡਰ