ਮਹਾਰਾਣੀ ਐਲਿਜ਼ਾਬੈਥ-2 ਦੀ ਮੌਤ ਤੋਂ ਬਾਅਦ ਪਿੰਸ ਚਾਰਲਸ ਦਾ ਹੋਇਆ ਰਾਜ ਤਿਲਕ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ ਦਿਹਾਂਤ ਹੋ ਗਿਆ ਹੈ। ਉਹ 96 ਸਾਲ ਦੇ ਸਨ। ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ, ਉਸਦੇ ਪੁੱਤਰ ਪ੍ਰਿੰਸ ਚਾਰਲਸ ਨੂੰ ਤੁਰੰਤ ਬ੍ਰਿਟੇਨ ਦਾ ਰਾਜਾ ਘੋਸ਼ਿਤ ਕੀਤਾ ਗਿਆ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰਾ ਸ਼ਾਹੀ ਪਰਿਵਾਰ ਸਕਾਟਲੈਂਡ ਵਿੱਚ ਇੱਕਠੇ ਹੈ।

BRITAIN’S QUEEN ELIZABETH II

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਉਨ੍ਹਾਂ ਨੂੰ ਸਾਡੇ ਸਮਿਆਂ ਦੀ ਮਹਾਨ ਸ਼ਖ਼ਸੀਅਤ ਵਜੋਂ ਯਾਦ ਕੀਤਾ ਜਾਵੇਗਾ। ਉਸਨੇ ਆਪਣੇ ਦੇਸ਼ ਅਤੇ ਲੋਕਾਂ ਨੂੰ ਪ੍ਰੇਰਣਾਦਾਇਕ ਅਗਵਾਈ ਪ੍ਰਦਾਨ ਕੀਤੀ। ਉਸਨੇ ਜਨਤਕ ਜੀਵਨ ਵਿੱਚ ਇੱਜ਼ਤ ਅਤੇ ਸ਼ਿਸ਼ਟਾਚਾਰ ਦਾ ਪ੍ਰਦਰਸ਼ਨ ਕੀਤਾ।

prince charles
See also  ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ! ਸਸਤੇ ਹੋਣਗੇ ਗੈਸ ਸਿਲੰਡਰ?