ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਦੱਸ ਦਈਏ ਕਿ ਪਿੰਡ ਕੋਟਲੀ ਵਾਸੀ ਜਸਪ੍ਰੀਤ ਸਿੰਘ ਆਪਣੇ ਲੜਕੇ-ਲੜਕੀ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਦੌਰਾਨ ਗੋਲੀ ਬੱਚੇ ਦੇ ਸਿਰ ‘ਚ ਲੱਗ ਗਈ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ 6 ਸਾਲ ਦੇ ਬੱਚੇ ਨੂੰ ਮਾਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਇਸ ਲਈ ਉਹ ਇਨਸਾਫ਼ ਦੀ ਮੰਗ ਕਰਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਲੋਕ ਪਿੰਡ ਦੇ ਹੀ ਵਸਨੀਕ ਹਨ, ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ, ਘਟਨਾ ਤੋਂ ਬਾਅਦ ਪਿਤਾ ਨੇ ਆਪਣੇ ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੇ ਬਾਅਦ ਤੋਂ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਮਾਨਸਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। 6 ਸਾਲਾ ਬੱਚੇ ਦਾ ਪੋਸਟਮਾਰਟਮ ਸ਼ੁੱਕਰਵਾਰ ਸਵੇਰੇ ਕੀਤਾ ਜਾਵੇਗਾ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ। ਪਰਿਵਾਰ ਨੂੰ ਕਿਸੇ ਗੱਲ ਦਾ ਸ਼ੱਕ ਹੈ, ਜਿਸ ਦੇ ਆਧਾਰ ‘ਤੇ ਪੁਲਸ ਨੇ ਮਾਨਸਾ ਅਤੇ ਆਸਪਾਸ ਦੇ ਇਲਾਕਿਆਂ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।
post by parmvir singh