ਕੋਟਕਪੂਰਾ, 29 ਮਾਰਚ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ।ਇਸ ਮੌਕੇ ਪਿੰਡ ਦੇ ਸਰਪੰਚ ਆਦੇਸ਼ ਸਿੰਘ ਢਿੱਲੋ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭਾਨਵਿਤ ਹੋ ਰਹੇ ਹਨ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਲਈ ਵੱਡੀ ਸਹੂਲਤ ਮਿਲ ਰਹੀ ਹੈ।
- Advertisement -
Recent Posts
Most Popular
Bhupesh Baghel Complaint|ਚੰਨੀ ਧੜੇ ਨੇ ਹਾਈਕਮਾਨ ਕੋਲ ਕੀਤੀ ਬਘੇਲ ਦੀ ਸ਼ਿਕਾਇਤ?
ਪੰਜਾਬ ਕਾਂਗਰਸ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ। ਚੰਨੀ ਧੜੇ ਨੇ ਬਘੇਲ ਖਿਲਾਫ਼ ਕੀਤੀ ਸ਼ਿਕਾਇਤ- ਸੂਤਰ। ਚੰਨੀ ਧੜੇ ਨੇ ਹਾਈਕਮਾਨ ਕੋਲ ਕੀਤੀ...
ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ: ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਲੱਗੀ ਲਗਾਮ, 32 ਲੱਖ...
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਹਰ...
13 ਲੱਖ ਰੁਪਏ ਦੇ ਕਰਜ਼ੇ ਵਿੱਚ ਡੁੱਬੇ ਕਿਸਾਨ ਦੀ ਲੱਗੀ 50 ਲੱਖ ਦੀ ਲਾਟਰੀ,...
Last Updated:Jul 15, 2026 4:38 PM IST65 ਸਾਲਾ ਕਿਸਾਨ ਚਰਨਜੀਤ ਸਿੰਘ ਪਿਛਲੇ 17 ਸਾਲਾਂ ਤੋਂ ਲਗਾਤਾਰ ਲਾਟਰੀ ਦੀਆਂ ਟਿਕਟਾਂ ਖਰੀਦ ਰਹੇ ਹਨ। ਉਨ੍ਹਾਂ ਨੂੰ...
ਪੰਜਾਬ ‘ਚ ਬਿਨਾਂ CM ਚਿਹਰੇ ਦੇ ਉਤਰੇਗੀ ਕਾਂਗਰਸ, ਭੂਪੇਸ਼ ਬਘੇਲ ਨੇ ਕੀਤਾ ਸਪੱਸ਼ਟ |
ਚੰਨੀ ਧੜਾ ਹੁਣ ਆਪਣੀ ਰਣਨੀਤੀ ਨਾਲ ਅੱਗੇ ਵਧ ਰਿਹਾ ਹੈ। ਉਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਅਤੇ ਭੁਪੇਸ਼ ਬਘੇਲ ਵੱਲੋਂ ਆਪਣੀ ਰਿਪੋਰਟ ਸੌਂਪਣ ਤੋਂ...
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ: ਹਜ਼ਾਰਾਂ ਮਹਿਲਾਵਾਂ ਦੇ ਖਾਤਿਆਂ ਵਿੱਚ ਪਹੁੰਚੀ ਰਕਮ, ਜਾਣੋ ਕਿਵੇਂ...
ਆਪਣੇ ਬੱਚਿਆਂ ਅਤੇ ਪਰਿਵਾਰ ਲਈ ਖਰਚਣ ਦੀ ਖੁਸ਼ੀਪਿੰਡ ਅਦਾਲਤਪੁਰ ਦੀ ਗਗਨਦੀਪ ਕੌਰ ਦੇ ਖਾਤੇ ਵਿੱਚ ₹3,000 ਆਉਣ ਤੋਂ ਬਾਅਦ ਉਹ ਬੇਹੱਦ ਖੁਸ਼ ਹਨ। ਉਨ੍ਹਾਂ...














