ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਘਿਰੀ ਸਰਕਾਰ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਾਲ ਹੀ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਯਾਤਰਾ ਤਹਿਤ ਸ਼ਰਧਾਲੂ ਬੱਸਾਂ ਅਤੇ ਰੇਲਗੱਡੀ ਰਾਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਨੈਣਾ ਦੇਵੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਆਦਿ ਥਾਵਾਂ ਦੇ ਦਰਸ਼ਨ ਕਰਨਗੇ।

ਧੀਆਂ ਭੈਣਾਂ ਦੀ ਇੱਜ਼ਤ ਕਰਨੀ ਭੁੱਲਿਆਂ Bhagwant Mannn ! BJP ਨੇ ਕੱਢੀ ਭੜਾਸ!

ਪਰ ਹੁਣ ਇਸ ਯੋਜਨਾ ਨੂੰ ਲੈ ਕੇ ਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਇਸ ਮਾਮਲੇ ਨੂੰ ਲੈ ਕੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਕਿੱਤਣਾ ਨੇ ਵਕੀਲ ਐਚਸੀ ਅਰੋੜਾ ਰਾਹੀਂ ਬੀਤੇ ਦਿਨ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਸਬੰਧੀ ਅੱਜ ਯਾਨੀ ਸ਼ਨੀਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਦਾ ਜਵਾਬ ਮੰਗਿਆ।

See also  ਅਫ਼ਸਾਨਾ ਖ਼ਾਨ ਦੀ ਸਿਹਤ ਵਿਗੜਨ ਦੇ ਚਲਦਿਆਂ ਗਾਇਕਾ ਅਫਸਾਨਾ ਖ਼ਾਨ ਹਸਪਤਾਲ ਦਾਖ਼ਲ