ਮੁੱਖ ਮੰਤਰੀ ਭਗਵੰਤ ਮਾਨ ਦਾ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੀ ਗਾਰੰਟੀ ਨੂੰ ਜਲਦੀ ਪੂਰਾ ਕੀਤਾ ਜਾਵੇਗਾ

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਦਿੱਤੀ ਗਈ ਗਾਰੰਟੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਔਰਤਾਂ ਨੂੰ ਜਲਦੀ ਹੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਗਲੇ ਬਜਟ ਦੇ ਨੇੜੇ ਇਸ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ।

bhagwant maan

ਭਗਵੰਤ ਮਾਨ ਨੇ ਕਿਹਾ ਚੋਣਾਂ ਦੌਰਾਨ ਵਾਅਦਾ ਕੀਤਾ ਸੀ, ਉਸ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਬਾਕੀਆਂ ਵਾਂਗ ਅਸੀਂ ਇਹ ਨਹੀਂ ਕਹਾਂਗੇ ਕਿ ਖ਼ਜ਼ਾਨਾ ਖਾਲੀ ਹੈ। ਖ਼ਜ਼ਾਨਾ ਭਰਿਆ ਜਾਵੇਗਾ। ਇਹ ਕੋਈ ਜੁਮਲਾ ਨਹੀਂ ਹੈ, ਔਰਤਾਂ ਨਾਲ ਕੀਤਾ ਗਿਆ ਵਾਅਦਾ ਜ਼ਰੂਰ ਪੂਰਾ ਕੀਤਾ ਜਾਵੇਗਾ।

See also  ਸੁਖਬੀਰ ਬਾਦਲ ਨੇ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ