ਮੁੱਖ ਮੰਤਰੀ ਵੱਲੋਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਟੀਮ ਵਿੱਚ 10 ਖਿਡਾਰੀ ਪੰਜਾਬ ਤੋਂ ਹੋਣਾ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ

ਚੰਡੀਗੜ੍ਹ, 6 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ਵੱਲੋਂ 9 ਵਰ੍ਹਿਆਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਪਲ ਹਨ ਕਿਉਂਕਿ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਹਾਂਗਜ਼ੂ ਦੀਆਂ ਏਸ਼ੀਆਈ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਹੁਣ ਤੱਕ 7 ਸੋਨ ਤਗਮੇ ਜਿੱਤੇ ਹਨ ਅਤੇ ਇਸ ਤਗਮੇ ਨਾਲ ਸੂਬੇ ਦੇ ਖਿਡਾਰੀਆਂ ਨੇ ਸਾਲ 1951 ਵਿੱਚ ਨਵੀਂ ਦਿੱਲੀ ਅਤੇ ਸਾਲ 1962 ਵਿੱਚ ਜਕਾਰਤਾ ਦੀਆਂ ਏਸ਼ੀਆਈ ਖੇਡਾਂ ਵਿੱਚ ਸੱਤ-ਸੱਤ ਸੋਨ ਤਮਗ਼ੇ ਜਿੱਤਣ ਦੀ  ਭਾਰਤ ਦੀ ਕਾਰਗੁਜ਼ਾਰੀ ਦੀ ਬਰਾਬਰੀ ਕਰ ਲਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਿੱਤ ਦੇਸ਼ ਲਈ ਗੌਰਵਮਈ ਪਲ ਹਨ ਕਿਉਂਕਿ ਪੁਰਸ਼ਾਂ ਦੀ ਹਾਕੀ ਟੀਮ ਨੇ ਇਤਿਹਾਸ ਸਿਰਜ ਦਿੱਤਾ ਹੈ।

ਬਈ ਮਜੀਠੀਆ ਨੀਂ ਟਲਦਾ ਯਰ, ਪੱਤਰਕਾਰ ਲੈ ਕੇ ਮੰਤਰੀਆਂ ਦੀਆਂ ਕੋਠੀਆਂ ‘ਤੇ ਮਾਰਤੀ ਰੇਡ?

ਮੁੱਖ ਮੰਤਰੀ ਨੇ ਕਿਹਾ ਕਿ ਏਸ਼ੀਆਈ ਖੇਡਾਂ ਦੇ 72 ਸਾਲਾਂ ਦੇ ਇਤਿਹਾਸ ਵਿੱਚ ਸੂਬੇ ਦੇ ਖਿਡਾਰੀਆਂ ਦਾ ਸਭ ਤੋਂ ਸ਼ਾਨਦਾਰ ਖੇਡ ਪ੍ਰਦਰਸ਼ਨ ਰਿਹਾ ਹੈ ਕਿਉਂ ਜੋ ਹੁਣ ਤੱਕ ਪੰਜਾਬ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ੇ ਮਿਲਾ ਕੇ ਕੁੱਲ 18 ਤਗਮੇ ਜਿੱਤੇ ਹਨ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਹਾਕੀ ਟੀਮ ਦੀ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੂਹ ਦੇਸ਼ ਵਾਸੀਆਂ ਨੂੰ ਜਪਾਨ ਦੇ ਖਿਲਾਫ਼ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਭਾਰਤੀ ਖਿਡਾਰੀਆਂ ਉਤੇ ਰਸ਼ਕ ਹੈ ਕਿਉਂ ਜੋ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਭਾਰਤੀ ਟੀਮ ਨੇ 9 ਵਰ੍ਹਿਆਂ ਦੇ ਖਲਾਅ ਨੂੰ ਪੂਰ ਦਿੱਤਾ ਹੈ।

See also  ਫਰੀਦਕੋਟ ਅਦਾਲਤ ਵੱਲੋਂ ਪ੍ਰਕਾਸ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਜਮਾਨਤ ਅਰਜੀ ਤੇ ਫੈਸਲਾ ਸੁਰੱਖਿਅਤ,

ਭਾਈ ਅੰਮ੍ਰਿਤਪਾਲ ਦਾ ਮਾਂ ਦਾ ਵੱਡਾ ਖੁਲਾਸਾ,ਸੁਣੋ ਕਦੋਂ ਬਦਲੀ ਜਾਵੇਗੀ ਜੇਲ੍ਹ? ਸਿੱਖ ਕੌਮ ਨੂੰ ਇੱਕ ਹੋਣ ਦੀ ਕਰਤੀ ਅਪੀਲ?

ਮੁੱਖ ਮੰਤਰੀ ਨੇ ਇਸ ਸ਼ਾਨਦਾਰ ਜਿੱਤ ਨੂੰ ਖੇਡ ਇਤਿਹਾਸ ਦੇ ਪੰਨਿਆਂ ਉਤੇ ਸੁਨਹਿਰੀ ਅੱਖਰਾਂ ਵਿੱਚ ਉਕਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਕੌਮੀ ਖੇਡ ਨੇ ਆਪਣੀ ਪੁਰਾਤਨ ਸ਼ਾਨ ਵੱਲ ਪੁਲਾਂਘਾਂ ਪੁੱਟਣੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਰਤੀ ਟੀਮ ਦੇ ਪ੍ਰਦਰਸ਼ਨ ਤੋਂ ਬਾਗੋ-ਬਾਗ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੀਮ ਨੇ ਭਾਰਤੀ ਹਾਕੀ ਖੇਡ ਦੇ ਇਤਿਹਾਸ ਦੇ ਸ਼ਾਨਦਾਰ ਵਿਰਸੇ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਸਰਕਾਰ ਦੀ ਨੀਤੀ ਦੇ ਮੁਤਾਬਕ ਨਗਦ ਇਨਾਮ ਦਿੱਤੇ ਜਾਣਗੇ।