ਮੰਤਰੀ ਮੀਤ ਹੇਅਰ ਵੱਲੋ ਡਰੈਗਨ ਬੋਟ ਖੇਡ ਨੂੰ ਪੰਜਾਬ ‘ਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਪੰਜਾਬ ‘ਚ ਪਾਣੀਆਂ ਦੀਆਂ ਖੇਡਾਂ ਲਈ ਬਹੁਤ ਸਮਰੱਥਾ ਹੈ। ਰੋਇੰਗ, ਕਾਏਕਿੰਗ ਤੇ ਕਨੋਇੰਗ ਖੇਡ ਵਾਂਗ ਡਰੈਗਨ ਬੋਟ ਖੇਡ ਨੂੰ ਵੀ ਸੂਬੇ ‘ਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਚੰਡੀਗੜ੍ਹ ਦੀ ਸੁਖ਼ਨਾ ਝੀਲ ਵਿਖੇ ਕਰਵਾਈ ਜਾ ਰਹੀ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ (ਪੁਰਸ਼ਾਂ ਤੇ ਮਹਿਲਾਵਾਂ) ਦੇ ਉਦਘਾਟਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ।

dragon boat

ਮੀਤ ਹੇਅਰ ਨੇ ਕਿਹਾ ਕਿ ਰੋਇੰਗ ਖੇਡ ‘ਚ ਪੰਜਾਬ ਦੇ ਖਿਡਾਰੀ ਏਸ਼ੀਆਈ ਖੇਡਾਂ ਦੇ ਚੈਂਪੀਅਨ ਬਣੇ ਹਨ ਅਤੇ ਓਲੰਪਿਕ ਖੇਡਾਂ ‘ਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਪੰਜਾਬ ‘ਚ ਮਾਨਸਾ, ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹਿਆਂ ‘ਚ ਰੋਇੰਗ ਖੇਡ ਦੇ ਕਈ ਖਿਡਾਰੀ ਹਨ, ਜਿਨ੍ਹਾਂ ਨੇ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟਿਆ ਹੈ।

See also  ਦੰਗਿਆਂ ਵੇਲੇ ਵਿਛੜੇ 75 ਸਾਲ ਬਾਅਦ ਮਿਲੇ ਭੈਣ ਭਰਾ, ਅੱਖਾਂ ਚ ਆਏ ਹੰਝੂ