ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਚ ਮੌਤ

ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਚ ਮੌਤ ਹੋ ਗਈ ਰਾਤ ਨੂੰ ਡਿਪਟੀ ਵੋਹਰਾ ਚੰਡੀਗੜ ਤੋਂ ਬਟਾਲਾ ਨੂੰ ਵਾਪਸ ਆ ਰਹੇ ਸੀ ਕਿ ਰਾਸਤੇ ਇਹ ਦੁਰਘਟਨਾ ਵਾਪਰ ਗਈ ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ।

ਮੈਨੇਜਰ ਡਿਪਟੀ ਵੋਹਰਾ ਦੀ ਮੌਤ ਤੇ ਰਣਜੀਤ ਬਾਵਾ ਨੂੰ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਨੇ ਦੁੱਖ ਪ੍ਰਗਟਾਉਂਦਿਆਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, “ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ , ਭਰਾ ਹਾਲੇ ਅਸੀ ਬਹੁਤ ਕੰਮ ਕਰਨਾ ਸੀ, ਬਹੁਤ ਅੱਗੇ ਜਾਣਾ ਸੀ। ਸਾਡੀ 20 ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ। ਮੈ ਕਿੱਥੋ ਲੱਭੂ ਤੇਰੇ ਵਰਗਾ ਇਮਾਨਦਾਰ, ਦਲੇਰ ਤੇ ਦਿਲ ਦਾ ਰਾਜਾ ਭਰਾ, ਅਲਵਿਦਾ ਭਰਾ। ਮੇਰੀ ਸੱਜੀ ਬਾਂਹ ਭੱਜ ਗਈ ਅੱਜ ਮਾੜਾ ਕੀਤਾ ਰੱਬਾ ਬਹੁਤ।”

ਡਿਪਟੀ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉਹਨਾਂ ਵੱਲੋਂ ਆਪਣੇ ਜਨਮਦਿਨ ਦੀ ਪੋਸਟ ਵੀ ਸਾਂਝੀ ਕੀਤੀ ਗਈ ਸੀ

See also  ਭਲ਼ਕੇ ਸੀ.ਐੱਮ. ਮਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਕਰਨਗੇ ਮੀਟਿੰਗ