ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ

ਬਾਲੀਵੁੱਡ ਦੀ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਐਮ ਪੀ ਰਾਘਵ ਚੱਢਾ ਦੀ ਅੱਜ ਸ਼ਾਮ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਮੰਗਣੀ ਹੋ ਗਈ ਹੈ, ਕਦੇ ਲੰਚ ਡੇਟ ਦੀ ਤਸਵੀਰ, ਕਦੇ ਆਈ.ਪੀ.ਐੱਲ ਮੈਚ ਦੌਰਾਨ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਰਿਸ਼ਤਾ ਜੋ ਕਿ ਕਈ ਮਹੀਨਿਆਂ ਤੋਂ ਸਿਰਫ ਅਟਕਲਾਂ ‘ਚ ਚੱਲ ਰਿਹਾ ਸੀ, ਅੱਜ ਪੱਕਾ ਹੋ ਗਿਆ ਹੈ। ਲੰਬੀਆਂ ਚਰਚਾਵਾ ਤੋ ਬਾਅਦ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਆਖਿਰਕਾਰ ਸ਼ਨੀਵਾਰ ਨੂੰ ਮੰਗਣੀ ਕਰ ਲਈ ਹੈ। ਸਾਹਮਣੇ ਆਈਆ ਤਸਵੀਰਾਂ ‘ਚ ਦੋਵਾਂ ਦੀ ਜੋੜੀ ਕਾਫੀ ਸ਼ਾਨਦਾਰ ਲੱਗ ਰਹੀ ਹੈ। ਇਸ ਮੌਕੇ ਪੰਜਾਬੀ ਗਾਇਕ ਮੀਕਾ ਸਿੰਘ ਵੀ ਪਹੁੰਚੇ ਸਨ। ਰਾਘਵ ਚੱਢਾ ਤੇ ਅਦਾਕਾਰਾ ਪਰਿਨੀਤੀ ਮੀਕਾ ਸਿੰਘ ਦੇ ਗੀਤਾਂ ਉਤੇ ਝੂਮਦੇ ਨਜ਼ਰ ਆਏ। ਇਸ ਸਮਾਗਮ ਵਿੱਚ ਪਰਿਵਾਰਕ ਜੀਆਂ ਅਤੇ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ। ਰਾਘਵ ਤੇ ਪਰਿਨੀਤੀ ਨੇ ਆਪੋ ਆਪਣੇ ਇੰਸਟਾਗ੍ਰਾਮ ਪੇਜਾਂ ’ਤੇ ਤਸਵੀਰਾਂ ਸਣੇ ਮੰਗਣੀ ਦੀ ਖ਼ਬਰ ਸਾਂਝੀ ਕੀਤੀ। ਕੇਂਦਰੀ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਸਮਾਗਮ ਹੋਇਆ ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਰਿਨੀਤੀ ਦੀ ਚਚੇਰੀ ਭੈਣ ਤੇ ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਸਣੇ 150 ਦੇ ਕਰੀਬ ਰਿਸ਼ਤੇਦਾਰ ਸ਼ਾਮਲ ਹੋਏ। ਸਮਾਗਮ ਸੁਖਮਨੀ ਸਾਹਿਬ ਦੇ ਪਾਠ ਨਾਲ ਸ਼ਾਮੀਂ ਪੰਜ ਵਜੇ ਸ਼ੁਰੂ ਹੋਇਆ। ਅਰਦਾਸ ਮਗਰੋਂ ਅੱਠ ਵਜੇ ਮੰਗਣੀ ਦੀ ਰਸਮ ਹੋਈ। ਇਸੇ ਦੌਰਾਨ ਕਪੂਰਥਲਾ ਹਾਊਸ ਵਿੱਚ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।

POST BY PARMVIR SINGH

See also  ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ