ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ DGP ਪੰਜਾਬ ਨੂੰ ਚਿੱਠੀ, ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦਾ ਮੰਗੀਆ ਸੰਗਯਾਨ

ਚੰਡੀਗੜ੍ਹ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਜਿਥੇ ਇਕ ਪਾਸੇ ਕਾਂਗਰਸੀ ਵਿਧਾਇਕਾਂ ਵੱਲੋਂ ਇਸ ਕਾਰਵਾਈ ਨੂੰ ਇਕ ਸਿਆਸੀ ਰਜਿੰਸ਼ ਦਾ ਸ਼ਿਕਾਰ ਦੱਸਿਆ ਜਾ ਰਿਹਾ ਹੈ ਉਥੇ ਹੀ ਗ੍ਰਿਫ਼ਤਾਰੀ ਤੋਂ ਬਾਅਦ ਰਾਜਪਾਲ ਨੂੰ ਮਿਲੇ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ DGP ਪੰਜਾਬ ਨੂੰ ਪੱਤਰ ਲਿਖ ਕੇ ਗ੍ਰਿਫ਼ਤਾਰੀ ਦੀ ਜਾਣਕਾਰੀ ਮੰਗੀ ਹੈ।

ਸੁਖਪਾਲ ਖਹਿਰੇ ਦੀ ਹਮਾਇਤ ਚ ਆਏ ਸਿੰਘ ਸਾਹਿਬ ਨੇ ਆਪ ਪਾਰਟੀ ਤੇ ਕੱਢੀ ਭੜਾਸ

ਤੁਹਾਨੂੰ ਦੱਸ ਦਈਏ ਕਿ ਖਹਿਰਾ ਦੀ ਗ੍ਰਿਫਤਾਰੀ ਖਿਲਾਫ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਇੱਕ ਵਫਦ ਰਾਜਪਾਲ ਨੂੰ ਮਿਲਿਆ ਸੀ ਅਤੇ ਉਹਨਾਂ ਨੇ ਖਹਿਰਾ ਦੀ ਗ੍ਰਿਫਤਾਰੀ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਰਾਜਪਾਲ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਸੀ। ਰਾਜਪਾਲ ਨੇ ਪੱਤਰ ਵਿਚ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਆਈਟੀ ਨੂੰ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

See also  17 ਸਾਲਾਂ ਸੁਖਮਨੀ ਬਰਾੜ ਵੱਲੋਂ ਲਿਖੀ ਅੰਗਰੇਜ਼ੀ ਕਵਿਤਾ ਦੀ ਪੁਸਤਕ 'ਫਸਾਦ' ਰਿਲੀਜ਼