ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ CM ਮਾਨ ਵੱਲੋਂ ਭਰਵਾਂ ਸਵਾਗਤ

ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ। ਇਸ ਦੌਰਾਨ ਉਹ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਣ ਤੋਂ ਇਲਾਵਾ ਜਲਿਆਂਵਾਲਾ ਬਾਗ, ਸ਼੍ਰੀ ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ। ਇਸ ਮੌਕੇ ਸੀਐਮ ਭਗਵੰਤ ਮਾਨ ਨੇ ਟਵਿੱਟ ਕੀਤਾ ਹੈ ਕਿ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ… ਅੱਜ ਰਾਸ਼ਟਰਪਤੀ ਜੀ ਨੂੰ ਗੁਰੂ ਨਗਰੀ ਵਿਖੇ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਤੇ ਵਿਰਾਸਤੀ ਝਲਕ ਦਿਖਾਵਾਂਗੇ…

post by parmvir singh

See also  ਹੁਲੜਬਾਜ਼ ਬਨਾਮ ਹੋਲਾ_ਮੁਹੱਲਾ