ਚੰਡੀਗੜ੍ਹ 16 ਜਨਵਰੀ 2023: ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਅਤੇ ਲਤੀਫ਼ਪੁਰਾ ਵਾਸੀਆਂ ਵਲੋਂ ਨੈਸ਼ਨਲ ਹਾਈਵੇਅ-1 ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਧੰਨੋ ਵਾਲੀ ਗੇਟ ਨੂੰ ਵੀ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਦੱਸ ਦਈਏ ਕਿ ਲਤੀਫ਼ਪੁਰਾ ਦੇ ਲੋਕਾਂ ਦਾ ਕਿਸਾਨਾਂ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ। ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਵਲੋਂ ਬੀਤੇ ਦਿਨ ਦੱਸਿਆ ਕਿ 16 ਜਨਵਰੀ ਨੂੰ 4 ਘੰਟੇ ਲਈ ਜਲੰਧਰ ਸਥਿਤ ਧੰਨੋ ਵਾਲੀ ਨੇੜੇ ਕੀਤੇ ਜਾ ਰਹੇ ਹਾਈਵੇ ਤੇ ਰੇਲਵੇ ਜਾਮ ਕੀਤਾ ਜਾਵੇਗਾ ।
ਲਤੀਫਪੁਰਾ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਜ਼ੁਰਗ ਸਾਲ 1951-52 ਵਿੱਚ ਇੱਥੇ ਆ ਕੇ ਵਸ ਗਏ ਸਨ। ਇਨ੍ਹਾਂ ਹੀ ਨਹੀਂ ਸਾਲ 1972 ਵਿੱਚ ਸਰਕਾਰ ਨੇ ਘਰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਸੀ, ਜਿਸ ਮਗਰੋਂ ਉਹ ਸਾਰੇ ਪਰਿਵਾਰ ਸਮੇਤ ਇੱਥੇ ਰਹਿ ਰਹੇ ਹਾਂ। ਉਨ੍ਹਾਂ ਦੇ ਨਾਂ ’ਤੇ 1977-78 ਵਿੱਚ ਟੈਕਸ ਵੀ ਅਦਾ ਕੀਤਾ ਗਿਆ ਹੈ। ਜਿਸ ਦੀਆਂ ਰਸੀਦਾਂ ਉਨ੍ਹਾਂ ਕੋਲ ਹਨ।
ਬੀਤੇ ਦਿਨ ਮੋਰਚੇ ਦੇ ਆਗੂ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ,ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਸੰਤੋਖ ਸਿੰਘ ਸੰਧੂ,ਤਰਸੇਮ ਸਿੰਘ ਵਿੱਕੀ ਜੈਨਪੁਰ, ਕਸ਼ਮੀਰ ਸਿੰਘ ਘੁੱਗਸ਼ੋਰ,ਡਾਕਟਰ ਗੁਰਦੀਪ ਸਿੰਘ ਭੰਡਾਲ, ਹੰਸ ਰਾਜ ਪੱਬਵਾਂ,ਹਰਜਿੰਦਰ ਕੌਰ, ਬਲਜਿੰਦਰ ਕੋਰ,ਪਰਮਿੰਦਰ ਸਿੰਘ ਬਾਜਵਾ, ਸੁਖਜੀਤ ਸਿੰਘ ਡਰੋਲੀ, ਪਿੰਦੂ ਵਾਸੀ,ਮਹਿੰਦਰ ਸਿੰਘ ਬਾਜਵਾ ਅਤੇ ਬੋਹੜ ਸਿੰਘ ਹਜ਼ਾਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਤੀਫ਼ਪੁਰਾ ਇਲਾਕੇ ਦੇ ਲੋਕਾਂ ਨੂੰ ਉਸ ਜਗ੍ਹਾ ਉੱਪਰ ਮੁੜ ਵਸਾਉਣ, ਉਹਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਉਣ ਤੇ ਵਧੀਕੀ ਕਰਨ ਵਾਲੇ ਡੀਸੀਪੀ ਤੇਜਾ ਖਿਲਾਫ਼ ਸਖ਼ਤ ਕਾਰਵਾਈ ਕਰਨ ਤੱਕ ਸੰਘਰਸ਼ ਜਾਰੀ ਰਹੇਗਾ
Post by Tarandeep singh