ਲੋਕ ਸਭਾ ਮੈਂਬਰਸ਼ਿਪ ਖ਼ਤਮ ਹੋਣ ਤੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਸਾਧੇ ਨਿਸ਼ਾਨੇ

ਗੁਜਰਾਤ ਦੀ ਸੂਰਤ ਅਦਾਲਤ ਵੱਲੋਂ 2019 ਦੇ ਮਾਣਹਾਨੀ ਕੇਸ ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਮੈਂਬਰਸ਼ਿਪ ਖ਼ਤਮ ਹੋਣ ਤੋਂ ਬਾਅਦ ਰਾਹੁਲ ਗਾਂਧੀ ਮੀਡਿਆ ਦੇ ਸਾਹਮਣੇ ਆਏ। ਰਾਹੁਲ ਨੇ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ। ਇਸ ਦੌਰਾਨ ਜਦੋਂ ਇਕ ਪੱਤਰਕਾਰ ਨੇ ਓਬੀਸੀ ਦੇ ਅਪਮਾਨ ‘ਤੇ ਸਵਾਲ ਪੁੱਛਿਆ ਤਾਂ ਰਾਹੁਲ ਗਾਂਧੀ ਪੱਤਰਕਾਰ ‘ਤੇ ਹੀ ਭੜਕ ਗਏ। ਰਾਹੁਲ ਗਾਂਧੀ ਨੇ ਪੱਤਰਕਾਰ ਨੂੰ ਕਿਹਾ ਕਿ ਜੇਕਰ ਤੁਸੀਂ ਭਾਜਪਾ ਲਈ ਕੰਮ ਕਰਦੇ ਹੋ ਤਾਂ ਭਾਜਪਾ ਦਾ ਬੈਜ ਲਗਾ ਕੇ ਆਓ। ਇੰਨਾ ਹੀ ਨਹੀਂ ਰਾਹੁਲ ਗਾਂਧੀ ਨੇ ਪੱਤਰਕਾਰ ਨੂੰ ਇਹ ਵੀ ਕਿਹਾ ਕਿ ਹਵਾ ਕਿਉਂ ਨਿਕਲ ਗਈ? ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।ਪੱਤਰਕਾਰ ਨੇ ਰਾਹੁਲ ਗਾਂਧੀ ਨੂੰ ਪੁੱਛਿਆ, “ਕੋਰਟ ਦਾ ਫੈਸਲਾ ਆ ਗਿਆ ਹੈ, ਭਾਜਪਾ ਨੇ ਕਿਹਾ ਹੈ ਕਿ ਤੁਸੀਂ ਓਬੀਸੀ ਭਾਈਚਾਰੇ ਦਾ ਅਪਮਾਨ ਕੀਤਾ ਹੈ।” ਭਾਜਪਾ ਦੇਸ਼ ਭਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਹਿ ਰਹੀ ਹੈ ਕਿ ਤੁਸੀਂ ਓਬੀਸੀ ਭਾਈਚਾਰੇ ਦਾ ਅਪਮਾਨ ਕੀਤਾ ਹੈ।

post by parmvir singh

See also  ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਤਰਫੋ ਅੱਜ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਬਾਹਰ ਲਾਇਆ ਗਿਆ ਧਰਨਾ