ਅੰਮ੍ਰਿਤਸਰ: ਅਸਾਮ ਦੀ ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੱਜ ਅੰਮ੍ਰਿਤਸਰ ਏਅਰਪੋਰਟ ਤੇ ਰੋਕ ਲਿਆ ਅਤੇ ਕੁਝ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਘਰ ਵਾਪਸ ਭੇਜ ਦਿੱਤਾ। ਤਰਸੇਮ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਤਰ ਜਾਣ ਲਈ ਫਲਾਈਟ ਫੜਨੀ ਸੀ ਪਰ ਉਨ੍ਹਾਂ ਨੂੰ ਏਅਰਪੋਰਟ ਤੇ ਹੀ ਰੋਕ ਲਿਆ ਗਿਆ ਅਤੇ ਪੁੱਛਗਿੱਛ ਕਰਨ ਮਗਰੋਂ ਵਾਪਸ ਭੇਜ ਦਿੱਤਾ ਗਿਆ।