ਵਿਧਾਇਕ ਦੇ ਨਜ਼ਦੀਕੀ ਨੂੰ ਅਦਾਲਤ ਨੇ 10 ਮਾਰਚ ਤੱਕ ਭੇਜਿਆ ਜੁਡੀਸਲ, ਰਿਸ਼ਵਤ ਕਾਂਡ ਮਾਮਲੇ ਵਿਚ ਵਿਜੀਲੈਂਸ ਵੱਲੋਂ 3 ਵਾਰ ਰਿਮਾਂਡ

ਵਿਜੀਲੈਂਸ ਵੱਲੋਂ ਚਾਰ ਲੱਖ ਰੁਪਏ ਰਿਸ਼ਵਤ ਨਾਲ ਗ੍ਰਿਫਤਾਰ ਕੀਤੇ ਗਏ ਬਠਿੰਡਾ ਹਲਕਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੇ ਕਰੀਬੀ ਰਿਸ਼ਵ ਗਰਗ ਨੂੰ ਅੱਜ ਇਕ ਰੋਜ਼ਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਜਾਂਚ ਦਲਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੋਂ ਅਦਾਲਤ ਦੁਆਰਾ ਅਸ਼ੋਕ ਗਰਗ ਨੂੰ 10 ਮਾਰਚ ਤੱਕ ਜੁਡੀਸ਼ਲ ਕਸਟਡੀ ਵਿਚ ਭੇਜ ਦਿੱਤਾ ਹੈ


ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ ‘ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਮਾਣਯੋਗ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ । ਵਿਧਾਇਕ ਦੇ ਕਰੀਬੀ ਰਿਸ਼ਮ ਗਰਗ ਦੇ ਪੁਲਿਸ ਰਿਮਾਂਡ ਵਿੱਚ ਵੀ ਇੱਕ ਦਿਨ ਦਾ ਹੋਰ ਵਾਧਾ ਕੀਤਾ ਗਿਆ ਸੀ ਜਿਸ ਨੂੰ ਅੱਜ ਮੁੜ ਜੱਜ ਦਲਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਜਗ ਦਲਜੀਤ ਕੌਰ ਵੱਲੋਂ ਵਿਸ਼ਵ ਗਰਗ ਨੂੰ 10 ਮਾਰਚ ਤੱਕ ਜੁਡੀਸ਼ਲ ਵਿੱਚ ਭੇਜ ਦਿੱਤਾ ਹੈ


ਦੱਸਣਯੋਗ ਹੈ ਕਿ ਵਿਧਾਇਕ ਦੇ ਨਜ਼ਦੀਕੀ ਰਿਸ਼ਮ ਗਰਗ ਨੂੰ ਪਿੰਡ ਘੁੱਦਾ ਦੇ ਸਰਪੰਚ ਦੇ ਪਤੀ ਕੋਲੋਂ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਬਠਿੰਡਾ ਸਰਕਟ ਹਾਊਸ ਵਿੱਚੋਂ ਗਿਰਫਤਾਰ ਕੀਤਾ ਸੀ । ਰਿਸ਼ਮ ਦੀ ਗ੍ਰਿਫਤਾਰੀ ਵੇਲੇ ਵਿਧਾਇਕ ਵੀ ਉੱਥੇ ਹੀ ਮੌਜੂਦ ਸੀ ਪਰ ਉਸ ਵੇਲੇ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਵਿਧਾਇਕ ਦੀ ਇਸ ਮਾਮਲੇ ਵਿੱਚ ਗ੍ਰਿਫਤਾਰੀ ਨਾ ਹੋਣ ਕਰਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ ‘ਤੇ ਲਗਾਤਾਰ ਨਿਸ਼ਾਨੇ ਵਿਨ੍ਹੇ ਜਾ ਰਹੇ ਸੀ। ਇਸ ਚਲਦੇ ਮਾਮਲੇ ਦੌਰਾਨ ਇੱਕ ਆਡੀਓ ਵਾਇਰਲ ਹੋਈ ਸੀ ਜਿਸ ਵਿੱਚ ਪੈਸਿਆਂ ਦੇ ਲੈਣ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਵਿਜੀਲੈਂਸ ਨੇ ਆਡੀਓ ਨੂੰ ਕੇਸ ਦਾ ਹਿੱਸਾ ਬਣਾਉਂਦਿਆਂ ਜਾਂਚ ਲਈ ਫਰਾਂਸਿਕ ਲੈਬ ਵਿੱਚ ਭੇਜਿਆ ਸੀ ਜਿੱਥੇ ਵਿਧਾਇਕ ਦੀ ਆਵਾਜ਼ ਦੀ ਪਹਿਚਾਣ ਕੀਤੇ ਜਾਣ ਬਾਰੇ ਪਤਾ ਲੱਗਿਆ ਹੈ । ਇਸ ਮਗਰੋਂ ਵਿਜੀਲੈਂਸ ਨੇ ਉੱਚ ਅਫਸਰਾਂ ਤੋਂ ਮਿਲੀ ਪ੍ਰਵਾਨਗੀ ਤਹਿਤ ਵਿਧਾਇਕ ਅਮਿਤ ਰਤਨ ਨੂੰ ਰਾਜਪੁਰਾ ਨੇੜਿਓਂ ਗ੍ਰਿਫਤਾਰ ਕਰ ਲਿਆ ਸੀ। ਮਾਣਯੋਗ ਅਦਾਲਤ ਨੇ ਅੱਜ ਵਿਧਾਇਕ ਰਤਨ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਜਦੋਂਕਿ ਵਿਧਾਇਕ ਦੇ ਕਰੀਬੀ ਦਾ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ ਵਧਾ ਦਿੱਤਾ ਸੀ ਪਰ ਵਿਜੀਲੈਂਸ ਵੱਲੋਂ ਅੱਜ ਰਿਸ਼ਵ ਗਰਗ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ ਜਿਸ ਤੇ ਅਦਾਲਤ ਵੱਲੋਂ ਰਿਸ਼ਵ ਗਰਗ ਨੂੰ 10 ਮਾਰਚ ਤੱਕ ਜੁਡੀਸ਼ੀਅਲ ਕਸਟਡੀ ਵਿਚ ਭੇਜ ਦਿੱਤਾ

See also  ਚੋਣ ਕਮਿਸਨ ਗੁਰਦੁਆਰਾ ਅਤੇ ਸੈਂਟਰ ਦੇ ਗ੍ਰਹਿ ਵਿਭਾਗ ਨੂੰ ਤੁਰੰਤ ਐਸ.ਜੀ.ਪੀ.ਸੀ ਦੀਆਂ ਜਰਨਲ ਚੋਣਾਂ ਹੋਣ ਦੀ ਮਿਤੀ ਦਾ ਕੀਤਾ ਜਾਵੇ ਐਲਾਨ : ਸਿਮਰਨਜੀਤ ਸਿੰਘ ਮਾਨ